ਆਸਾਮ: ਕਾਰਬੀ ਐਂਗਲੋਂਗ ਵਿੱਚ 3 ਕਰੋੜ ਰੁਪਏ ਦੀ ਹੈਰੋਇਨ ਜ਼ਬਤ, ਤਿੰਨ ਗ੍ਰਿਫ਼ਤਾਰ

Global Team
1 Min Read

ਅਸਾਮ ਦੇ ਕਾਰਬੀ ਐਂਗਲੌਂਗ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਦੋ ਵੱਖ-ਵੱਖ ਅਪਰੇਸ਼ਨਾਂ ਵਿੱਚ 3 ਕਰੋੜ ਰੁਪਏ ਤੋਂ ਵੱਧ ਦੀ ਹੈਰੋਇਨ ਜ਼ਬਤ ਕੀਤੀ ਗਈ ਅਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਇਤਲਾਹ ਦੇ ਆਧਾਰ ‘ਤੇ ਥਾਣਾ ਪੁਆਇੰਟ-1 ਦੇ ਇਲਾਕੇ ਵਿੱਚ ਦੋ ਵਿਅਕਤੀਆਂ ਕੋਲੋਂ ਇੱਕ ਕਰੋੜ ਰੁਪਏ ਦੀ ਕੀਮਤ ਦੀ 1.36 ਕਿਲੋ ਹੈਰੋਇਨ ਬਰਾਮਦ ਕੀਤੀ ਗਈ, ਜਿਨ੍ਹਾਂ ਨੂੰ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ।

ਪੁਲਿਸ ਨੇ ਦੱਸਿਆ ਕਿ ਫੜੇ ਗਏ ਦੋਵੇਂ ਵਿਅਕਤੀ ਰਾਜਸਥਾਨ ਤੋਂ ਰੇਲਗੱਡੀ ਰਾਹੀਂ ਨਸ਼ੀਲਾ ਪਦਾਰਥ ਲੈ ਕੇ ਆਏ ਸਨ ਅਤੇ ਇੱਥੇ ਇੱਕ ਵਿਅਕਤੀ ਨੂੰ ਸੌਂਪਣ ਜਾ ਰਹੇ ਸਨ, ਜਦੋਂ ਉਨ੍ਹਾਂ ਨੂੰ ਕਾਬੂ ਕੀਤਾ ਗਿਆ। ਇੱਕ ਹੋਰ ਕਾਰਵਾਈ ਦੌਰਾਨ ਜ਼ਿਲ੍ਹੇ ਦੇ ਬੋਕਾਜਾਨ ਇਲਾਕੇ ਵਿੱਚ ਲਹਿਰੀਜਨ ਪੁਲਿਸ ਪੁਆਇੰਟ ਨੇੜੇ ਇੱਕ ਵਾਹਨ ਨੂੰ ਰੋਕ ਕੇ 304 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਹੈਰੋਇਨ ਦੀ ਕੀਮਤ ਦੋ ਕਰੋੜ ਰੁਪਏ ਤੋਂ ਵੱਧ ਹੈ ਅਤੇ ਇਹ 2 ਸਾਬਣ ਦੇ ਡੱਬਿਆਂ ਵਿੱਚ ਪੈਕ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Share this Article
Leave a comment