ਤਾਲਿਬਾਨ ਦਾ ਸਮਰਥਨ ਕਰਨਾ ਪਿਆ ਮਹਿੰਗਾ, ਪੁਲਿਸ ਨੇ 14 ਲੋਕਾਂ ਨੂੰ ਕੀਤਾ ਗ੍ਰਿਫਤਾਰ

TeamGlobalPunjab
2 Min Read

ਗੁਹਾਟੀ : ਤਾਲਿਬਾਨ ਦੀ ਹਮਾਇਤ ‘ਚ ਸੋਸ਼ਲ ਮੀਡੀਆ ‘ਤੇ ਪੋਸਟ ਅਪਲੋਡ ਕਰਨ ਲਈ ਅਸਾਮ ਸੂਬੇ ਤੋਂ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗ੍ਰਿਫ਼ਤਾਰੀਆਂ ਸੂਬੇ ਦੇ 11 ਜ਼ਿਲਿਆਂ ਤੋਂ ਸ਼ੁੱਕਰਵਾਰ ਰਾਤ ਤੋਂ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਲੋਕਾਂ ਵਿਚੋਂ ਇਕ ਮੈਡੀਕਲ ਅੰਤਿਮ ਸਾਲ ਦਾ ਵਿਦਿਆਰਥੀ ਵੀ ਹੈ।

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਲੋਕਾਂ ਖ਼ਿਲਾਫ਼ ਗ਼ੈਰ-ਕਾਨੂੰਨੀ ਸਰਗਰਮੀ (ਰੋਕਥਾਮ) ਐਕਟ, ਆਈਟੀ ਐਕਟ ਤੇ ਸੀਆਰਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀ ਨੇ ਕਿਹਾ, ‘ਅਸੀਂ ਚੌਕਸ ਹਾਂ ਤੇ ਭੜਕਾਊ ਪੋਸਟ ਲਈ ਇੰਟਰਨੈੱਟ ਮੀਡੀਆ ‘ਤੇ ਨਜ਼ਰ ਰੱਖ ਰਹੇ ਹਾਂ।’

ਇਸ ਦੌਰਾਨ, ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਤਾਲਿਬਾਨ ਦੇ ਸਮਰਥਨ ਵਿੱਚ ਪੋਸਟ ਕੀਤੀਆਂ ਗਈਆਂ, ਜਿਸ ਤੋਂ ਬਾਅਦ ਪੁਲਿਸ ਨੇ ਅਪਰਾਧ ਸ਼ਾਖਾ ਦੇ ਨਾਲ ਮਿਲ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ।

 

ਮਹੱਤਵਪੂਰਨ ਗੱਲ ਇਹ ਹੈ ਕਿ ਅਫਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਮਸ਼ਹੂਰ ਕਵੀ ਮੁਨੱਵਰ ਰਾਣਾ ਨੇ ਕਿਹਾ ਸੀ ਕਿ ਭਾਰਤ ਵਿੱਚ ਰਹਿਣ ਵਾਲੇ ਮਾਫੀਆ ਕੋਲ ਤਾਲਿਬਾਨ ਨਾਲੋਂ ਜ਼ਿਆਦਾ ਹਥਿਆਰ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਤਾਲਿਬਾਨ ਅਤੇ ਮਹਾਰਿਸ਼ੀ ਵਾਲਮੀਕਿ ਦੀ ਤੁਲਨਾ ਵੀ ਕੀਤੀ।

ਮੁਨੱਵਰ ਰਾਣਾ ਤੋਂ ਇਲਾਵਾ ਇੱਕ ਸਪਾ ਸੰਸਦ ਮੈਂਬਰ ਨੇ ਵੀ ਤਾਲਿਬਾਨ ਦੇ ਸਮਰਥਨ ਵਿੱਚ ਬਿਆਨ ਦਿੱਤਾ ਸੀ। ਇਸ ਤੋਂ ਇਲਾਵਾ ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਨੇ ਵੀ ਤਾਲਿਬਾਨ ਦੇ ਹੱਕ ਵਿੱਚ ਬਿਆਨ ਦਿੱਤਾ।

- Advertisement -
Share this Article
Leave a comment