ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ‘ਚ ਵੱਜਿਆ ਚੋਣ ਬਿਗਲ

Prabhjot Kaur
2 Min Read

ਨਿਊਜ਼ ਡੈਸਕ: ਚੋਣ ਕਮਿਸ਼ਨ ਨੇ ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਬੁੱਧਵਾਰ ਨੂੰ ਇਹ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ 6 ਸੂਬਿਆਂ ਦੀਆਂ ਸੱਤ ਵਿਧਾਨ ਸਭਾ ਅਤੇ ਲੋਕ ਸਭਾ ਸੀਟਾਂ ‘ਤੇ ਹੋਣ ਵਾਲੀਆਂ ਉਪ ਚੋਣਾਂ ਦੀ ਪ੍ਰਕਿਰਿਆ ਅਤੇ ਤਰੀਕਾਂ ਦਾ ਵੀ ਐਲਾਨ ਕੀਤਾ।

ਜਿਨ੍ਹਾਂ ਸੀਟਾਂ ਲਈ ਉਪ ਚੋਣਾਂ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਵਿੱਚ ਅਰੁਣਾਚਲ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ ਅਤੇ ਤਾਮਿਲਨਾਡੂ ਦੀ ਇੱਕ-ਇੱਕ ਵਿਧਾਨ ਸਭਾ ਸੀਟ ਦੇ ਨਾਲ-ਨਾਲ ਮਹਾਰਾਸ਼ਟਰ ਦੀਆਂ ਦੋ ਵਿਧਾਨ ਸਭਾ ਸੀਟਾਂ ਸ਼ਾਮਲ ਹਨ। ਇਸ ਤੋਂ ਇਲਾਵਾ ਕੇਂਦਰ ਸ਼ਾਸਤ ਪ੍ਰਦੇਸ਼ ਲਕਸ਼ਦੀਪ ਦੀ ਇੱਕ ਲੋਕ ਸਭਾ ਸੀਟ ਲਈ ਵੀ ਉਪ ਚੋਣ ਦਾ ਐਲਾਨ ਕੀਤਾ ਗਿਆ ਹੈ।

ਚੋਣ ਕਮਿਸ਼ਨ ਮੁਤਾਬਕ ਇਨ੍ਹਾਂ ਸੀਟਾਂ ‘ਤੇ ਚੋਣਾਂ ਲਈ 31 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 7 ਫਰਵਰੀ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 8 ਫਰਵਰੀ ਨੂੰ ਹੋਵੇਗੀ। ਇਸ ਦੇ ਨਾਲ ਹੀ 10 ਫਰਵਰੀ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਇਨ੍ਹਾਂ ਸੀਟਾਂ ‘ਤੇ 27 ਫਰਵਰੀ ਨੂੰ ਵੋਟਾਂ ਪੈਣਗੀਆਂ। 2 ਮਾਰਚ ਨੂੰ ਸੂਬੇ ਦੀਆਂ ਛੇ ਵਿਧਾਨ ਸਭਾ ਸੀਟਾਂ ਅਤੇ ਇੱਕ ਲੋਕ ਸਭਾ ਸੀਟ ਲਈ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ।

 

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment