ਮੱਧ ਪ੍ਰਦੇਸ਼ ਵਿੱਚ ਭਾਜਪਾ 200 ਸੀਟਾਂ ਵਿੱਚੋਂ 138 ਉੱਤੇ ਅੱਗੇ ਚੱਲ ਰਹੀ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਦੀ ਲੀਡਰਸ਼ਿਪ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਐੱਮਪੀ ਦੇ ਮਨ ਵਿੱਚ ਹਨ ਅਤੇ ਪ੍ਰਧਾਨ ਮੰਤਰੀ ਜੀ ਦੇ ਮਨ ਵਿੱਚ ਐੱਮਪੀ ਹੈ।” ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਭਾਸ਼ਣ ਮੱਧ ਪ੍ਰਦੇਸ਼ ਦੇ ਲੋਕਾਂ ਦੇ ਮਨ ਨੂੰ ਛੂਹ ਗਏ, ਇਸੇ ਕਾਰਨ ਇਹ ਰੁਝਾਨ ਆ ਰਹੇ ਹਨ।
ਉੱਥੇ ਹੀ ਰਾਜਸਥਾਨ ਵਿੱਚ ਵਸੁੰਧਰਾ ਰਾਜੇ ਦੀ ਅਗਵਾਈ ਵਾਲੀ ਭਾਜਪਾ ਕਾਂਗਰਸ ਨੂੰ ਕਾਫੀ ਪਿੱਛੇ ਛੱਡ ਚੁੱਕੀ ਹੈ।
ਇਸੇ ਤਰ੍ਹਾਂ ਸ਼ੁਰੂਆਤੀ ਰੁਝਾਨਾਂ ਮੁਤਾਬਕ ਕਾਂਗਰਸ ਅਤੇ ਭਾਜਪਾ ਵਿਚਾਲੇ ਛੱਤੀਸਗੜ੍ਹ ਵਿੱਚ ਸਖ਼ਤ ਮੁਕਾਬਲਾ ਚੱਲ ਰਿਹਾ ਸੀ। ਪਰ ਹੁਣ ਭਾਜਪਾ ਨੇ ਕਾਂਗਰਸ ਨੂੰ ਪਿੱਛੇ ਛੱਡ ਦਿੱਤਾ ਹੈ
ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ ਤੇ ਤੇਲੰਗਾਨਾ ’ਚ ਵੋਟਾਂ ਦੀ ਗਿਣਤੀ ਐਤਵਾਰ ਨੂੰ ਸਵੇਰੇ ਅੱਠ ਵਜੇ ਸ਼ੁਰੂ ਹੋ ਗਈ। ਦੇਰ ਸ਼ਾਮ ਤਕ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਹੋ ਜਾਵੇਗੀ ਕਿ ਕਿਸ ਸੂਬੇ ’ਚ ਕਿਸ ਦੇ ਪੱਖ ’ਚ ਨਤੀਜੇ ਗਏ। ਮੱਧ ਪ੍ਰਦੇਸ਼ ’ਚ ਕੁੱਲ 230 ਵਿਧਾਨ ਸਭਾ ਸੀਟਾਂ ਹਨ। ਸੂਬੇ ’ਚ ਲਗਪਗ 18 ਸਾਲ ਤੋਂ ਸੱਤਾਧਾਰੀ ਭਾਜਪਾ ਨੂੰ ਹਰਾਉਣ ਲਈ ਕਾਂਗਰਸ ਨੇ ਪੂਰੀ ਤਾਕਤ ਲਾ ਦਿੱਤੀ ਹੈ। ਫ਼ਸਵੇਂ ਮੁਕਾਬਲੇ ’ਚ ਉਸ ਨੂੰ ਕਾਮਯਾਬੀ 2018 ਦੀਆਂ ਵਿਧਾਨ ਸਭਾ ਚੋਣਾਂ ’ਚ ਮਿਲ ਵੀ ਗਈ ਸੀ, ਜਦ ਕਾਂਗਰਸ ਨੂੰ 114 ਸੀਟਾਂ ਮਿਲੀਆਂ ਸਨ ਤੇ ਭਾਜਪਾ 109 ’ਤੇ ਹੀ ਪੁੱਜੀ ਸੀ, ਪਰ ਲਗਪਗ ਡੇਢ ਸਾਲ ਬਾਅਦ ਹੀ ਜੋਤੀਰਾਦਿੱਤਿਆ ਸਿੰਧੀਆਂ ਦੀ ਬਗ਼ਾਵਤ ਨੇ ਮੁੜ ਭਾਜਪਾ ਦੀ ਝੋਲੀ ’ਚ ਸੱਤਾ ਪਾ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।