ਨਵੀਂ ਦਿੱਲੀ: ਅਗਲੇ ਸਾਲ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਪਾਰਟੀਆਂ ਨੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਸੋਮਵਾਰ ਨੂੰ ਰਾਜਧਾਨੀ ਵਿੱਚ ਕਾਂਗਰਸੀ ਆਗੂਆਂ ਨੇ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਪਾਰਟੀ ਆਪਣੇ ਚੋਣ ਮੈਨੀਫੈਸਟੋ ਵਿੱਚ ਔਰਤਾਂ ਨੂੰ ਹਰ ਮਹੀਨੇ 3000 ਰੁਪਏ ਅਤੇ 400 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕਰ ਸਕਦੀ ਹੈ। ਦਿੱਲੀ ਕਾਂਗਰਸ ਦੇ ਪ੍ਰਧਾਨ ਦੇਵੇਂਦਰ ਯਾਦਵ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਅਜਿਹੇ ਵਾਅਦੇ ਨਹੀਂ ਕਰਾਂਗੇ ਜੋ ਪੂਰੇ ਨਾ ਹੋ ਸਕਣ। ਅਸੀਂ ਸਿਰਫ਼ ਗੱਲਾਂ ਕਰਨ ਵਿੱਚ ਵਿਸ਼ਵਾਸ ਨਹੀਂ ਰੱਖਦੇ।
ਦੇਵੇਂਦਰ ਯਾਦਵ ਨੇ ਦਾਅਵਾ ਕੀਤਾ ਕਿ ਬਾਕੀ ਦੋਵੇਂ ਪਾਰਟੀਆਂ ਝੂਠੇ ਵਾਅਦੇ ਕਰਕੇ ਦਿੱਲੀ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਵਾਰ ਲੋਕ ਇਨ੍ਹਾਂ ਦੇ ਜਾਲ ਵਿਚ ਫਸਣ ਵਾਲੇ ਨਹੀਂ ਹਨ। ਦਿੱਲੀ ਕਾਂਗਰਸ ਪ੍ਰਧਾਨ ਨੇ ਅੱਗੇ ਕਿਹਾ ਹੈ ਕਿ ਚੋਣ ਮਨੋਰਥ ਪੱਤਰ ਵਿੱਚ ਕਿਹੜੇ-ਕਿਹੜੇ ਵਾਅਦੇ ਸ਼ਾਮਲ ਕੀਤੇ ਜਾਣਗੇ, ਇਸ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।