ਵਿਧਾਨ ਸਭਾ ਦਾ ਸੈਸ਼ਨ ਘੱਟੋ-ਘੱਟ 7 ਦਿਨ ਲਈ ਬੁਲਾਇਆ ਜਾਵੇ: ਹਰਪਾਲ ਚੀਮਾ

TeamGlobalPunjab
1 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ 7 ਦਿਨਾਂ ਲਈ ਬੁਲਾਉਣਾ ਚਾਹੀਦਾ ਹੈ।

ਚੰਡੀਗੜ੍ਹ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਤੀ ਬਿੱਲਾਂ ਸਬੰਧੀ ਵਿਖਾਵੇ ਲਈ ਹੀ ਕਿਸਾਨਾਂ ਦੀ ਹਮਾਇਤ ਕਰਦੇ ਹਨ ਜਦਕਿ ਸਚਾਈ ਕੁਝ ਹੋਰ ਹੀ ਹੈ।

ਉਨ੍ਹਾਂ ਕਿਹਾ ਕਿ ਈ.ਡੀ.ਦੇ ਕੇਸਾਂ ਦੇ ਡਰ ਕਾਰਨ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਖ਼ਿਲਾਫ਼ ਖੁੱਲ੍ਹ ਕੇ ਨਹੀਂ ਬੋਲ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਮਜ਼ਦੂਰਾਂ ਅਤੇ ਵਿਰੋਧੀ ਧਿਰਾਂ ਨਾਲ ਮੀਟਿੰਗ ਕਰਕੇ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਸਬੰਧੀ ਰਾਏ ਲੈਣੀ ਚਾਹੀਦੀ ਹੈ।

Share this Article
Leave a comment