ਵਿਧਵਾ ਔਰਤ ਨਾਲ ਬਲਾਤਕਾਰ ਕਰਨ ਦੇ ਮਾਮਲੇ ’ਚ ASI ਗ੍ਰਿਫਤਾਰ

TeamGlobalPunjab
1 Min Read

ਬਠਿੰਡਾ: ਜ਼ਿਲ੍ਹੇ ਦੇ ਪਿੰਡ ਬਾਠ ਵਿੱਚ ਇੱਕ ਵਿਧਵਾ ਔਰਤ ਨਾਲ ਬਲਾਤਕਾਰ ਕਰਨ ਦੇ ਮਾਮਲੇ ’ਚ ਏਐਸਆਈ ਨੂੰ ਬਰਖਾਸਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਦੀ ਵਰਦੀ ਨੂੰ ਦਾਗਦਾਰ ਕਰਨ ਵਾਲੇ ਏਐਸਆਈ ਗੁਰਵਿੰਦਰ ਸਿੰਘ ਖਿਲਾਫ ਐਸਐਸਪੀ ਬਠਿੰਡਾ ਦੇ ਹੁਕਮਾਂ ‘ਤੇ ਮੁਕੱਦਮਾ ਦਰਜ ਕਰਨ ਉਪਰੰਤ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਪੁਲਿਸ ਵਲੋਂ ਪੀੜਤ ਔਰਤ ਨੂੰ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਬਠਿੰਡਾ ਲਿਆਇਆ ਗਿਆ ਸੀ ਜਿੱਥੇ ਉਸ ਨੇ ਪੱਤਰਕਾਰਾਂ ਅੱਗੇ ਆਪਣੀ ਕਹਾਣੀ ਬਿਆਨ ਕਰਦਿਆਂ ਏਐਸਆਈ ਗੁਰਵਿੰਦਰ ਸਿੰਘ ਨੂੰ ਸਖਤ ਸਜ਼ਾ ਦਵਾਉਣ ਦੀ ਮੰਗ ਕੀਤੀ ਹੈ।

ਦੱਸਣਯੋਗ ਹੈ ਕਿ ਪਿੰਡ ਬਾਠ ਦੀ ਰਹਿਣ ਵਾਲੀ ਇਸ ਵਿਧਵਾ ਔਰਤ ਦੇ ਪੁੱਤਰ ਖਿਲਾਫ ਕੁੱਝ ਦਿਨ ਪਹਿਲਾਂ ਨਸ਼ਾ ਤਸਕਰੀ ਦਾ ਝੂਠਾ ਕੇਸ ਦਰਜ ਕੀਤਾ ਗਿਆ ਸੀ। ਉਸ ਦੇ ਲੜਕੇ ਨੂੰ ਇਸ ਕੇਸ ਚੋਂ ਬਚਾਉਣ ਲਈ ਇਹ ਸਹਾਇਕ ਥਾਣੇਦਾਰ ਔਰਤ ਨੂੰ ਬਲੈਕਮੇਲ ਕਰਕੇ ਜਿਣਸੀ ਸਬੰਧ ਬਣਾਉਣ ਲਈ ਮਜਬੂਰ ਕਰ ਰਿਹਾ ਸੀ।

ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਵੀ ਏਐਸਆਈ ਨੇ ਇਸ ਵਿਧਵਾ ਔਰਤ ਨਾਲ ਜਬਰਦਸਤੀ ਸ਼ਰੀਰਕ ਸਬੰਧ ਬਣਾਏ ਸਨ। ਬੀਤੀ ਰਾਤ ਨੂੰ ਗੁਰਵਿੰਦਰ ਜ਼ਬਰਦਸਤੀ ਔਰਤ ਦੇ ਘਰ ਆ ਵੜਿਆ ਤੇ ਉਸ ਨਾਲ ਜ਼ਬਰ ਜਨਾਹ ਕਰਨ ਦੀ ਕੋਸ਼ਿਸ਼ ਕਰ ਹੀ ਰਿਹਾ ਸੀ ਕਿ ਪਿੰਡ ਵਾਲ਼ਿਆਂ ਨੇ ਆ ਕੇ ਉਸਦੀ ਵੀਡੀਓ ਬਣਾ ਲਈ।

Share This Article
Leave a Comment