ਕੈਨੇਡਾ: ਵਿਅਕਤੀ ਨੇ ਪੁਲਿਸ ਦੀ ਵਰਦੀ ‘ਚ ਕੀਤੀ ਗੋਲੀਬਾਰੀ ਲਗਭਗ 16 ਦੀ ਮੌਤ

TeamGlobalPunjab
2 Min Read

ਨਿਊਜ਼ ਡੈਸਕ: ਕੈਨੇਡਾ ਦੇ ਨੋਵਾ ਸਕੋਸ਼ੀਆ ਵਿੱਚ ਐਤਵਾਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਲਗਭਗ 16 ਲੋਕਾਂ ਦੀ ਮੌਤ ਹੋ ਗਈ। ਇਹ ਦੇਸ਼ ਵਿੱਚ ਪਿਛਲੇ 30 ਸਾਲਾਂ ਵਿੱਚ ਹੋਈ ਸਭ ਤੋਂ ਭਿਆਨਕ ਗੋਲੀਬਾਰੀ ਦੀ ਘਟਨਾ ਦੱਸੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਵਿੱਚ ਗੋਲੀਬਾਰੀ ਕਰਨ ਵਾਲੇ ਵਿਅਕਤੀ ਦੀ ਵੀ ਮੌਤ ਹੋ ਗਈ।

ਮ੍ਰਿਤਕਾਂ ਵਿੱਚ ਇੱਕ ਪੁਲਿਸ ਅਧਿਕਾਰੀ ਵੀ ਸ਼ਾਮਲ ਹੈ। ਮਿਲੀ ਜਾਣਕਾਰੀ ਮੁਤਾਬਕ ਪੋਰਟਾਪਿਕਿਊ (Portapique) ਵਿੱਚ ਪੁਲਿਸ ਨੂੰ ਪਹਿਲੀ ਜਾਂਚ ਵਿਚ ਇੱਕ ਘਰ ਦੇ ਅੰਦਰ ਅਤੇ ਬਾਹਰ ਕਈ ਲਾਸ਼ਾਂ ਮਿਲੀਆਂ ਹਨ। ਇਸ ਤੋਂ ਇਲਾਵਾ ਹੋਰ ਕਈ ਥਾਈਂ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਮਿਲੀਆਂ। ਘਟਨਾ ਤੋਂ ਬਾਅਦ ਪੁਲਿਸ ਨੇ ਲੋਕਾਂ ਨੂੰ ਆਪਣੇ ਘਰ ਦੇ ਦਰਵਾਜ਼ੇ ਬੰਦ ਕਰ ਅਤੇ ਬੇਸਮੈਂਟ ਵਿੱਚ ਰਹਿਣ ਦੀ ਅਪੀਲ ਕਰਦੀ ਰਹੀ।

ਪੁਲਿਸ ਨੇ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਹਿਚਾਣ 51 ਸਾਲ ਦਾ ਗੈਬਰਿਅਲ ਵੋਰਟਮੈਨ ਦੇ ਰੂਪ ਵਿੱਚ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੂਟਰ ਨੇ ਖੁਦ ਪੁਲਿਸ ਦੀ ਤਰ੍ਹਾਂ ਵਰਦੀ ਪਹਿਨ ਰੱਖੀ ਸੀ ਅਤੇ ਆਪਣੀ ਕਾਰ ਨੂੰ ਵੀ ਕੈਨੇਡੀਅਨ ਪੁਲਿਸ ਦੀ ਕਾਰ ਦੀ ਤਰ੍ਹਾਂ ਬਣਾ ਰੱਖਿਆ ਸੀ।

ਵੋਰਟਮੈਨ ਨੂੰ ਸ਼ਹਿਰ ਦੇ ਇੱਕ ਗੈਸ ਸਟੇਸ਼ਨ ਤੋਂ ਗ੍ਰਿਫਤਾਰ ਕੀਤਾ ਗਿਆ ਪਰ ਬਾਅਦ ਵਿੱਚ ਪੁਲਿਸ ਨੇ ਉਸਨੂੰ ਮ੍ਰਿਤ ਐਲਾਨ ਦਿੱਤੀ। ਆਰਸੀਐਮਪੀ ਦੇ ਬੁਲਾਰੇ ਡੇਨਿਅਲ ਬਰਾਇਨ ਨੇ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਇਸ ਘਟਨਾ ਵਿੱਚ 13 ਲੋਕਾਂ ਦੀ ਮੌਤ ਹੋਈ ਹੈ। ਉਥੇ ਹੀ, ਸ਼ੂਟਰ ਦੀ ਵੀ ਮੌਤ ਹੋ ਗਈ। ਉਨ੍ਹਾਂ ਨੇ ਮੌਤਾਂ ਦੀ ਗਿਣਤੀ ਵਧਣ ਵੀ ਦਾ ਵੀ ਖਦਸ਼ਾ ਜਤਾਇਆ ਹੈ।

Share This Article
Leave a Comment