ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਟਰੱਕ ਨੇ ਦਰੜਿਆ, ਚਾਰ ਦੀ ਮੌਤ

Global Team
1 Min Read

ਲਖੀਮਪੁਰ ਖੇੜੀ (ਯੂ.ਪੀ.) : ਸ਼ਹਿਰ ਦੇ ਕੋਤਵਾਲੀ ਖੇਤਰ ਦੇ ਪਿੰਡ ਪੰਗੀ ਨੇੜੇ ਖੇੜੀ-ਬਹਰਾਇਚ ਹਾਈਵੇਅ ‘ਤੇ ਸ਼ਨੀਵਾਰ ਸ਼ਾਮ ਨੂੰ ਇਕ ਤੇਜ਼ ਰਫਤਾਰ ਟਰੱਕ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜ ਦਿੱਤਾ, ਜਿਸ ਕਾਰਨ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।

ਹਾਦਸੇ ‘ਚ ਮਾਰੇ ਗਏ ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਜ਼ਖਮੀਆਂ ਦੇ ਸਹੀ ਇਲਾਜ ਦੇ ਨਿਰਦੇਸ਼ ਦਿੱਤੇ ਹਨ। ਖੇੜੀ ਦੇ ਐਸਪੀ ਗਣੇਸ਼ ਪ੍ਰਸਾਦ ਸਾਹਾ ਸਮੇਤ ਹੋਰ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ।

ਪੁਲਸ ਸੁਪਰਡੈਂਟ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹਾਦਸੇ ‘ਚ ਚਾਰ ਤੋਂ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਸਾਹਾ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Share this Article
Leave a comment