ਨਵੀਂ ਦਿੱਲੀ: ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਹ ਫੈਸਲਾ ਅੱਜ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਹੋਈ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ। ਮੁੱਖ ਮੰਤਰੀ ਨੇ ਮੀਟਿੰਗ ਵਿੱਚ ਆਤਿਸ਼ੀ ਦੇ ਨਾਂ ਦਾ ਪ੍ਰਸਤਾਵ ਰੱਖਿਆ।
ਕੇਜਰੀਵਾਲ ਅੱਜ ਆਪਣਾ ਅਸਤੀਫਾ ਦੇ ਸਕਦੇ ਹਨ ਅਤੇ ਸ਼ਾਮ 4.30 ਵਜੇ ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨਾਲ ਮੁਲਾਕਾਤ ਕਰਨਗੇ। ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਹੈਰਾਨ ਕਰਨ ਵਾਲਾ ਐਲਾਨ ਕੀਤਾ ਸੀ। ਉਨ੍ਹਾਂ ਐਲਾਨ ਕੀਤਾ ਕਿ ਉਹ 2 ਦਿਨਾਂ ਵਿੱਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ।
दिल्ली की नई मुख्यमंत्री होंगी @AtishiAAP जी 🙏💯
विधायक दल की बैठक में आतिशी जी के नाम पर लगी मुहर pic.twitter.com/zRAF4hUNyY
- Advertisement -
— AAP (@AamAadmiParty) September 17, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।