ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸੀਐਮ ਆਤਿਸ਼ੀ ਅੱਜ ਪਹਿਲੀ ਵਾਰ ਦਿੱਲੀ ਸਕੱਤਰੇਤ ਪਹੁੰਚੇ ਪਰ ਸੀਐਮ ਆਤਿਸ਼ੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਕੁਰਸੀ ‘ਤੇ ਨਹੀਂ ਬੈਠੇ। ਸੀਐਮ ਆਤਿਸ਼ੀ ਆਪਣੀ ਇਕ ਕੁਰਸੀ ਲੈ ਕੇ ਸਕੱਤਰੇਤ ਪਹੁੰਚੇ ਅਤੇ ਉਹ ਉਸੇ ਕੁਰਸੀ ‘ਤੇ ਬੈਠੇ ਜਿਸ ਦਾ ਰੰਗ ਚਿੱਟਾ ਹੈ। ਉਨ੍ਹਾਂ ਦੀ ਕੁਰਸੀ ਦੇ ਨਾਲ ਹੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਲਾਲ ਰੰਗ ਦੀ ਕੁਰਸੀ ਰੱਖੀ ਗਈ ਹੈ।
ਸੀਐਮ ਆਤਿਸ਼ੀ ਨੇ ਕਿਹਾ, ਅੱਜ ਮੈਂ ਦਿੱਲੀ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਅੱਜ ਮੇਰੇ ਮਨ ਵਿੱਚ ਵੀ ਉਹੀ ਦਰਦ ਹੈ, ਜਿਸ ਤਰ੍ਹਾਂ ਭਰਤ ਜੀ ਨੂੰ ਸੀ, ਜਿਸ ਤਰ੍ਹਾਂ ਭਰਤ ਜੀ ਨੇ ਭਗਵਾਨ ਸ਼੍ਰੀ ਰਾਮ ਦੇ ਖੜਾਉ ਰੱਖ ਕੇ ਕੰਮ ਕੀਤਾ, ਉਸੇ ਤਰ੍ਹਾਂ ਮੈਂ ਅਗਲੇ 4 ਮਹੀਨਿਆਂ ਤੱਕ ਮੁੱਖ ਮੰਤਰੀ ਦਾ ਅਹੁਦਾ ਸੰਭਾਲਾਂਗੀ।
आज मैंने दिल्ली के मुख्यमंत्री की ज़िम्मेदारी सँभाली है। आज मेरे मन में वो ही व्यथा है जो भरत के मन में थी जब उनके बड़े भाई भगवान श्री राम 14 साल के वनवास पर गए थे, और भरत जी को अयोध्या का शासन सँभालना पड़ा था। जैसे भरत ने 14 साल भगवान श्री राम की खड़ाऊँ रख कर अयोध्या का शासन… pic.twitter.com/OkNEgtYIq4
— Atishi (@AtishiAAP) September 23, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।