ਬਰਨਾਲਾ : ਜ਼ਿਲ੍ਹਾ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ‘ਚ ਮੁੱਖ ਮੰਤਰੀ ਚਰਨਜੀਤ ਚੰਨੀ ਖ਼ਿਲਾਫ਼ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉਗੋਕੇ ਦੀ ਗੱਡੀ ’ਤੇ ਕੁੱਝ ਲੋਕਾਂ ਨੇ ਹਮਲਾ ਕਰ ਦਿੱਤਾ। ਲਾਭ ਸਿੰਘ ਨੇ ਦੱਸਿਆ ਕਿ ਉਹ ਭਦੌੜ ਹਲਕੇ ਵਿਚ ਪੋਲਿੰਗ ਬੂਥ ਦੀ ਚੈਕਿੰਗ ਕਰਕੇ ਵਾਪਸ ਪਰਤ ਰਹੇ ਸਨ।
ਇਸ ਦੌਰਾਨ ਉਨ੍ਹਾਂ ਕਾਂਗਰਸ ‘ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਕਾਂਗਰਸੀ ਆਗੂ ਦੇ ਪੁੱਤਰ ਅਤੇ ਉਸ ਦੇ ਦੋਸਤਾਂ ਨੇ ਉਸ ਦੀ ਗੱਡੀ ਨੂੰ ਘੇਰ ਲਿਆ ਅਤੇ ਉਸ ’ਤੇ ਹਮਲਾ ਕਰ ਦਿੱਤਾ। ‘ਆਪ’ ਉਮੀਦਵਾਰ ਨੇ ਦੱਸਿਆ ਕਿ ਇਸ ਦੌਰਾਨ ਉਹ ਕਿਸੇ ਤਰ੍ਹਾਂ ਉਥੋਂ ਆਪਣੀ ਜਾਨ ਬਚਾ ਕੇ ਭੱਜ ਨਿਕਲੇ।
ਹਰ ਅਪਡੇਟ ਲਈ ਲਿੰਕ ‘ਤੇ ਕਲਿੱਕ ਕਰੋ: ਪੰਜਾਬ ਵਿਧਾਨ ਸਭਾ ਚੋਣਾਂ 2022 LIVE