ਹਰਸਿਮਰਤ ਬਾਦਲ ਦੀ ਫ਼ਿਰੋਜ਼ਪੁਰ ਫੇਰੀ ਦੌਰਾਨ ਅਕਾਲੀ ਦਲ ਲੀਡਰ ਦੀ ਗੱਡੀ ਦੀ ਭੰਨਤੋੜ, ਚੱਲੀਆਂ ਗੋਲੀਆਂ

TeamGlobalPunjab
1 Min Read

ਫ਼ਿਰੋਜ਼ਪੁਰ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਫ਼ਿਰੋਜ਼ਪੁਰ ਫੇਰੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਗੱਡੀ   ਦੀ ਭੰਨਤੋੜ ਕੀਤੀ ਗਈ, ਇਸ ਦੌਰਾਨ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਵੀ ਗੱਡੀ ਵਿਚ ਮੌਜੂਦ ਸਨ। ਇਸ ਦੌਰਾਨ ਬਚਾਅ ਲਈ ਨੋਨੀ ਮਾਨ ਦੇ ਗੰਨਮੈਨ ਵਲੋਂ ਹਵਾਈ ਫਾਇਰ ਵੀ ਕੀਤੇ ਗਏ।

ਜਾਣਕਾਰੀ ਮੁਤਾਬਕ ਕਿਸਾਨਾਂ ਵੱਲੋਂ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦਾ ਵਿਰੋਧ ਕੀਤਾ ਜਾ ਰਿਹਾ ਸੀ ਤਾਂ ਇਸ ਦੌਰਾਨ ਕਿਸਾਨ ਆਗੂ ਹਰਨੇਕ ਸਿੰਘ ਮਹਿਮਾ ਕਾਰ ਦੇ ਬੋਨੈਟ ‘ਤੇ ਬੈਠੇ ਸਨ। ਡਰਾਈਵਰ ਵਲੋਂ ਗੱਡੀ ਤੇਜ ਭਜਾਈ ਗਈ ਜਿਸ ਦੇ ਗੁੱਸੇ ਵਿੱਚ ਆਏ ਨੌਜਵਾਨਾਂ ਵੱਲੋਂ ਸਾਬਕਾ ਵਿਧਾਇਕ ਦੀ ਗੱਡੀ ਦੀ ਭੰਨਤੋੜ ਕੀਤੀ ਗਈ।

- Advertisement -

Share this Article
Leave a comment