ਤਰਨਤਾਰਨ: ਪੰਜਾਬ ਦੇ ਤਰਨਤਾਰਨ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਜ਼ਿਲਾ ਦਫਤਰ ‘ਤੇ ਹਮਲਾ ਹੋਣ ਦੀ ਖਬਰ ਮਿਲੀ ਹੈ। ਤਰਨਤਾਰਨ ਬਾਈਪਾਸ ‘ਤੇ ਸਥਿਤ ਭਾਜਪਾ ਦਫ਼ਤਰ ‘ਚ ਸੋਮਵਾਰ ਸ਼ਾਮ ਕਰੀਬ 15 ਤੋਂ 20 ਨਕਾਬਪੋਸ਼ ਨੌਜਵਾਨਾਂ ਨੇ ਅਚਾਨਕ ਦਾਖਲ ਹੋ ਕੇ ਭੰਨਤੋੜ ਕੀਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਦਫ਼ਤਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਮੌਕੇ ’ਤੇ ਮੌਜੂਦ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਧੱਕਾ-ਮੁੱਕੀ ਵੀ ਕੀਤੀ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।
ਸੂਚਨਾ ਮਿਲਦੇ ਹੀ ਪੁਲਿਸ ਦੀਆਂ ਕਈ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਪੁਲਿਸ ਨੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਘਟਨਾ ਤੋਂ ਬਾਅਦ ਭਾਜਪਾ ਦਫ਼ਤਰ ਦੇ ਬਾਹਰ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਭਾਜਪਾ ਦੇ ਦਫਤਰਾਂ ਅਤੇ ਵਰਕਰਾਂ ‘ਤੇ ਹਮਲਿਆਂ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ, ਜਿਸ ਕਾਰਨ ਸੂਬੇ ਦਾ ਮਾਹੌਲ ਪਹਿਲਾਂ ਹੀ ਤਣਾਅਪੂਰਨ ਬਣਿਆ ਹੋਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

