ਨਗਰ ਨਿਗਮ ਚੋਣਾਂ: ਕਾਂਗਰਸੀ ਉਮੀਦਵਾਰ ਦੇ ਪਤੀ ‘ਤੇ ਜਾਨਲੇਵਾ ਹਮਲਾ, ਅਕਾਲੀ ਦਲ ‘ਤੇ ਲਾਏ ਦੋਸ਼

TeamGlobalPunjab
1 Min Read

ਚੰਡੀਗੜ੍ਹ: ਪੰਜਾਬ ‘ਚ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਮਾਹੌਲ ਕਾਫ਼ੀ ਗਰਮਾ ਗਿਆ ਹੈ। ਇਸ ਦੌਰਾਨ ਗੁਰਦਾਸਪੁਰ ‘ਚ ਖੂਨੀ ਤਕਰਾਰ ਵੀ ਦੇਖਣ ਨੂੰ ਮਿਲੀ। ਨਗਰ ਨਿਗਮ ਚੋਣਾਂ ਦੇ ਚਲਦੇ ਵਾਰਡ ਨੰਬਰ 37 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਗੁਰਪ੍ਰੀਤ ਕੌਰ ਦੇ ਪਤੀ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਜਿਸ ਕਾਰਨ ਦਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਏ।

ਜ਼ਖਮੀ ਹਾਲਤ ‘ਚ ਦਵਿੰਦਰ ਸਿੰਘ ਨੂੰ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਹਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਂਗਰਸੀ ਉਮੀਦਵਾਰ ਗੁਰਪ੍ਰੀਤ ਕੌਰ ਨੇ ਇਲਜ਼ਾਮ ਲਗਾਏ ਕਿ ਇਹ ਹਮਲਾ ਅਕਾਲੀ ਦਲ ਵੱਲੋਂ ਕਰਵਾਇਆ ਗਿਆ।

ਗੁਰਪ੍ਰੀਤ ਕੌਰ ਨੇ ਕਿਹਾ ਕਿ ਅਕਾਲੀ ਦਲ ਨੂੰ ਪਤਾ ਲੱਗ ਗਿਆ ਹੈ ਕਿ ਚੋਣਾਂ ‘ਚ ਉਹਨਾਂ ਨੂੰ ਕਰਾਰੀ ਹਾਰ ਮਿਲਣ ਵਾਲੀ ਹੈ। ਇਸ ਲਈ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਲਬੀਰ ਸਿੰਘ ਬਿੱਟੂ ਨੇ ਇਹ ਹਮਲਾ ਕਰਵਾਇਆ ਹੈ। ਇਸ ਸਬੰਧੀ ਉਹਨਾਂ ਨੇ ਪੁਲਿਸ ਨੂੰ ਸ਼ਕਾਇਤ ਵੀ ਦਰਜ ਕਰ ਲਈ ਹੈ। ਘਟਨਾ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ‘ਚ ਜੁੱਟ ਗਈ ਹੈ।

Share This Article
Leave a Comment