ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ‘ਤੇ ਹਮ.ਲਾ, ‘ਆਪ’ ਨੇ ਭਾਜਪਾ ‘ਤੇ ਲਗਾਇਆ ਦੋਸ਼, ਭਾਜਪਾ ਨੇ ਕਿਹਾ- ਇਹ ਪੁਰਾਣੀ ਡਰਾਮੇਬਾਜ਼ੀ

Global Team
3 Min Read

ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਗ੍ਰੇਟਰ ਕੈਲਾਸ਼ ਇਲਾਕੇ ‘ਚ ਇਕ ਵਿਅਕਤੀ ਨੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਕੇਜਰੀਵਾਲ ਦੀ ਪੈਦਲ ਯਾਤਰਾ ਦੌਰਾਨ ਇਕ ਵਿਅਕਤੀ ਨੇ ਉਨ੍ਹਾਂ ‘ਤੇ ਤਰਲ ਪਦਾਰਥ ਸੁੱਟਿਆ ਹੈ।  ਜਿਵੇਂ ਹੀ ਵਿਅਕਤੀ ਨੇ ਤਰਲ ਪਦਾਰਥ ਸੁੱਟਿਆ, ਸੁਰੱਖਿਆ ਅਧਿਕਾਰੀਆਂ ਨੇ ਤੁਰੰਤ ਉਸ ਨੂੰ ਫੜ ਲਿਆ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਹਾਲਾਂਕਿ ਇਸ ਘਟਨਾ ‘ਚ ਕੇਜਰੀਵਾਲ ਨੂੰ ਕੋਈ ਸੱਟ ਨਹੀਂ ਲੱਗੀ।

ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ, ਜਦੋਂ ਕੇਜਰੀਵਾਲ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲਗਾਤਾਰ ਜਨਸੰਪਰਕ ਕਰ ਰਹੇ ਹਨ। ਵੀਡੀਓ ਫੁਟੇਜ ਤੋਂ ਪਤਾ ਚੱਲਦਾ ਹੈ ਕਿ ਸੁਰੱਖਿਆ ਕਰਮੀਆਂ ਨੇ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਲਿਆ ਹੈ।

ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਦੋਸ਼ ਲਾਇਆ ਕਿ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਹਮਲਾ ਕਰਨ ਵਾਲਾ ਵਿਅਕਤੀ ਉਨ੍ਹਾਂ ਨੂੰ ਸਾੜਨਾ ਚਾਹੁੰਦਾ ਸੀ। ਇੰਨਾ ਹੀ ਨਹੀਂ, ਸੌਰਭ ਭਾਰਦਵਾਜ ਨੇ ਐਕਸ ‘ਤੇ ਇਕ ਪੋਸਟ ‘ਚ ਇਹ ਵੀ ਦਾਅਵਾ ਕੀਤਾ ਹੈ ਕਿ ਹਮਲਾਵਰ ਭਾਜਪਾ ਨਾਲ ਜੁੜਿਆ ਹੋਇਆ ਹੈ। ਇਸ ਘਟਨਾ ਬਾਰੇ ਸੌਰਭ ਭਾਰਦਵਾਜ ਨੇ ਦਾਅਵਾ ਕੀਤਾ ਕਿ ‘ਇਕ ਹੱਥ ‘ਚ ਤਰਲ ਪਦਾਰਥ ਅਤੇ ਦੂਜੇ ‘ਚ ਮਾਚਿਸ  ਦਿੱਲੀ ਦੇ ਕੇਂਦਰ ‘ਚ ਅਰਵਿੰਦ ਕੇਜਰੀਵਾਲ ਨੂੰ ਜ਼ਿੰਦਾ ਸਾੜਨ ਦੀ ਕੋਸ਼ਿਸ਼ ਕੀਤੀ ਗਈ। ਉਸਨੇ ਤਰਲ ਪਦਾਰਥ ਸੁੱਟਿਆ ਜੋ ਅਰਵਿੰਦ ਕੇਜਰੀਵਾਲ ਅਤੇ ਮੇਰੇ ‘ਤੇ ਡਿੱਗਿਆ ਪਰ ਉਹ ਅੱਗ ਨਹੀਂ ਲਾ ਸਕਿਆ। ਸਾਡੇ ਚੌਕਸ ਕਰਮਚਾਰੀਆਂ ਅਤੇ ਲੋਕਾਂ ਨੇ ਉਸ ਨੂੰ ਫੜ ਲਿਆ। ਜਦੋਂ ਤੋਂ ਅਰਵਿੰਦ ਕੇਜਰੀਵਾਲ ਆਪਣੀ ਪਦਯਾਤਰਾ ‘ਤੇ ਹਨ, ਭਾਜਪਾ ਨੂੰ ਨੀਂਦ ਨਹੀਂ ਆ ਰਹੀ ਹੈ।

 

ਹੁਣ ਭਾਜਪਾ ਪ੍ਰਧਾਨ ਵਰਿੰਦਰ ਸਚਦੇਵਾ ਨੇ ਇਨ੍ਹਾਂ ਦੋਸ਼ਾਂ ਨੂੰ ਡਰਾਮੇਬਾਜ਼ੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਕੇਜ਼ਰੀਵਾਲ ਨੂੰ ਹੁਣ ਦਿੱਲੀ ਦੇ ਲੋਕਾਂ ਤੋਂ ਝੂਠੀ ਹਮਦਰਦੀ ਹਾਸਲ ਕਰਨ ਦੇ ਆਪਣੇ ਪੁਰਾਣੇ ਤਰੀਕੇ ਬੰਦ ਕਰਨੇ ਚਾਹੀਦੇ ਹਨ ਕਿਉਂਕਿ ਦਿੱਲੀ ਦੇ ਲੋਕ ਪਿਛਲੇ 10 ਸਾਲਾਂ ਤੋਂ ਇਹ ਡਰਾਮਾ ਦੇਖ ਰਹੇ ਹਨ। ਅਰਵਿੰਦ ਕੇਜਰੀਵਾਲ ‘ਤੇ ਪਾਣੀ ਸੁੱਟਣ ਵਾਲਾ ਕੋਈ ਹੋਰ ਨਹੀਂ ਸਗੋਂ ਉਨ੍ਹਾਂ 10,000 ਬੱਸ ਮਾਰਸ਼ਲਾਂ ‘ਚੋਂ ਇਕ ਸੀ, ਜਿਨ੍ਹਾਂ ਦਾ ਰੁਜ਼ਗਾਰ ਅਰਵਿੰਦ ਕੇਜਰੀਵਾਲ ਦੇ ਇਕ ਦਸਤਖਤ ਨਾਲ ਖਤਮ ਹੋ ਗਿਆ ਸੀ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share This Article
Leave a Comment