ਨਵੀਂ ਦਿੱਲੀ:: ਦਿੱਲੀ ‘ਚ ਛਾਪੇਮਾਰੀ ਕਰਨ ਗਈ ਈਡੀ ਦੀ ਟੀਮ ‘ਤੇ ਹਮਲਾ ਹੋਇਆ ਹੈ। ਦਰਅਸਲ, ਇਹ ਟੀਮ ਸਾਈਬਰ ਧੋਖਾਧੜੀ ਨਾਲ ਜੁੜੇ ਇੱਕ ਮਾਮਲੇ ਦੀ ਜਾਂਚ ਲਈ ਬਿਜਵਾਸਨ ਇਲਾਕੇ ਵਿੱਚ ਗਈ ਸੀ। ਇਸ ਘਟਨਾ ਵਿੱਚ ਵਧੀਕ ਡਾਇਰੈਕਟਰ ਪੱਧਰ ਦੇ ਅਧਿਕਾਰੀ ਵੀ ਜ਼ਖ਼ਮੀ ਹੋਏ ਹਨ। ਜਾਣਕਾਰੀ ਮੁਤਾਬਕ ਛਾਪੇਮਾਰੀ ਦੌਰਾਨ ਮੁਲਜ਼ਮਾਂ ਨੇ ਟੀਮ ਮੈਂਬਰਾਂ ‘ਤੇ ਹਮਲਾ ਕਰ ਦਿੱਤਾ। ਜਿਸ ਵਿੱਚ ਈਡੀ ਦਾ ਇੱਕ ਅਧਿਕਾਰੀ ਜ਼ਖ਼ਮੀ ਹੋ ਗਿਆ ਹੈ। ਹਾਲਾਂਕਿ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ।
ਈਡੀ ‘ਤੇ ਹੋਏ ਇਸ ਹਮਲੇ ਦੀ ਜਾਣਕਾਰੀ ਦਿੱਲੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਈਡੀ ਦੀ ਟੀਮ ਪੀਪੀਪੀਵਾਈਐਲ ਸਾਈਬਰ ਐਪ ਧੋਖਾਧੜੀ ਮਾਮਲੇ ਵਿੱਚ ਅਸ਼ੋਕ ਸ਼ਰਮਾ ਅਤੇ ਉਸਦੇ ਭਰਾ ਦੇ ਟਿਕਾਣੇ ‘ਤੇ ਛਾਪਾ ਮਾਰਨ ਗਈ ਸੀ। ਇਸ ਦੌਰਾਨ ਅਸ਼ੋਕ ਸ਼ਰਮਾ ਅਤੇ ਉਸ ਦੇ ਭਰਾ ਨੇ ਟੀਮ ਮੈਂਬਰਾਂ ‘ਤੇ ਹਮਲਾ ਕਰ ਦਿੱਤਾ। ਈਡੀ ਨੇ ਇਸ ਹਮਲੇ ਸਬੰਧੀ ਐਫਆਈਆਰ ਦਰਜ ਕੀਤੀ ਹੈ। ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਜਦੋਂ ਉਨ੍ਹਾਂ ਦੇ ਅਧਿਕਾਰੀ ਛਾਪੇਮਾਰੀ ਕਰ ਰਹੇ ਸਨ ਤਾਂ ਉਨ੍ਹਾਂ ‘ਤੇ ਹਮਲਾ ਕੀਤਾ ਗਿਆ।
ਇਸ ਹਮਲੇ ਦੌਰਾਨ ਇੱਕ ਮੁਲਜ਼ਮ ਫਰਾਰ ਹੋ ਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਦਿੱਲੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਅਧਿਕਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕੇ ਗਏ ਹਨ, ਨਾਲ ਹੀ ਪੁਲਿਸ ਨੇ ਫਰਾਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।