ਪਾਕਿਸਤਾਨ ‘ਚ ਸਰਕਾਰੀ ਸਕੂਲ ‘ਤੇ ਹਮਲਾ, ਅੱਤਵਾਦੀਆਂ ਨੇ ਲਹਿਰਾਇਆ ਆਪਣਾ ਝੰਡਾ

Global Team
2 Min Read

ਨਿਊਜ਼ ਡੈਸਕ: ਪਾਕਿਸਤਾਨ ਦੇ ਉੱਤਰੀ-ਪੱਛਮੀ ਖੈਬਰ ਪਖਤੂਨਖਵਾ ਸੂਬੇ ‘ਚ ਇਕ ਸਰਕਾਰੀ ਸਕੂਲ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ ਹੈ। ਇਸ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਦੀ ਕਾਰਵਾਈ ‘ਚ ਘੱਟੋ-ਘੱਟ 9 ਅੱਤਵਾਦੀ ਮਾਰੇ ਗਏ ਹਨ। ਪਾਕਿਸਤਾਨ ਪੁਲਿਸ ਨੇ  ਇਹ ਜਾਣਕਾਰੀ ਦਿੱਤੀ ਹੈ।

ਪੁਲਿਸ ਨੇ ਦੱਸਿਆ ਕਿ ਸੋਮਵਾਰ ਨੂੰ ਅੱਤਵਾਦੀਆਂ ਨੇ ਖੈਬਰ ਜ਼ਿਲੇ ਦੀ ਬਾੜਾ ਤਹਿਸੀਲ ਦੇ ਆਕਾ ਖੇਲ ਖੇਤਰ ‘ਚ ਸਥਿਤ ਸਰਕਾਰੀ ਹਾਈ ਸਕੂਲ ਖਵਾਜਾ ਮੀਰ ਕਾਲੇ ‘ਤੇ ਹਮਲਾ ਕੀਤਾ। ਹਮਲਾਵਰਾਂ ਦਾ ਮਕਸਦ ਸਕੂਲ ਦੀ ਇਮਾਰਤ ‘ਤੇ ਕਬਜ਼ਾ ਕਰਨਾ ਸੀ। ਹਮਲੇ ਦੌਰਾਨ ਅੱਤਵਾਦੀਆਂ ਨੇ ਸਕੂਲ ਤੋਂ ਪਾਕਿਸਤਾਨ ਦਾ ਰਾਸ਼ਟਰੀ ਝੰਡਾ ਉਤਾਰ ਕੇ ਆਪਣਾ ਝੰਡਾ ਲਹਿਰਾਇਆ।ਇਸ ਦੀ ਸੂਚਨਾ ਮਿਲਦੇ ਹੀ ਪਾਕਿਸਤਾਨੀ ਸੁਰੱਖਿਆ ਬਲ ਮੌਕੇ ‘ਤੇ ਪਹੁੰਚ ਗਏ ਅਤੇ ਅੱਤਵਾਦੀਆਂ ਨਾਲ ਜ਼ਬਰਦਸਤ ਮੁਕਾਬਲਾ ਸ਼ੁਰੂ ਹੋ ਗਿਆ। ਗੋਲੀਬਾਰੀ ਤੋਂ ਬਾਅਦ ਸੁਰੱਖਿਆ ਬਲਾਂ ਨੇ 9 ਅੱਤਵਾਦੀਆਂ ਨੂੰ ਮਾਰ ਦਿੱਤਾ ਅਤੇ ਸਕੂਲ ‘ਤੇ ਮੁੜ ਕਬਜ਼ਾ ਕਰ ਲਿਆ ਹੈ। ਇਸ ਤੋਂ ਬਾਅਦ ਸਕੂਲ ‘ਤੇ ਪਾਕਿਸਤਾਨ ਦਾ ਰਾਸ਼ਟਰੀ ਝੰਡਾ ਫਿਰ ਲਹਿਰਾਇਆ ਗਿਆ ਹੈ।ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਅੱਤਵਾਦੀਆਂ ਨੇ ਹਮਲੇ ਦੌਰਾਨ ਸਕੂਲ ‘ਤੇ ਕਬਜ਼ਾ ਕਰਨ ਅਤੇ ਝੰਡਾ ਲਹਿਰਾਉਣ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਜਾਰੀ ਕੀਤੀ ਸੀ, ਜਿਸ ਦਾ ਮਕਸਦ ਪ੍ਰਾਪੇਗੰਡਾ ਦੱਸਿਆ ਜਾ ਰਿਹਾ ਹੈ। ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਕਿਸੇ ਵੀ ਫਰਾਰ ਅੱਤਵਾਦੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਆਲੇ-ਦੁਆਲੇ ਦੇ ਖੇਤਰਾਂ ਵਿੱਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ।ਫਿਲਹਾਲ ਸਕੂਲ ਕੈਂਪਸ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਐਲਾਨ ਦਿੱਤਾ ਗਿਆ ਹੈ ਅਤੇ ਸਥਿਤੀ ਕਾਬੂ ਹੇਠ ਦੱਸੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment