ਨਾਜਾਇਜ਼ ਮਾਈਨਿੰਗ ਰੋਕਣ ਗਈ ਖੰਨਾ ਪੁਲਿਸ ਦੀ ਟੀਮ ‘ਤੇ ਹਮਲਾ, ਦੋ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ

Rajneet Kaur
2 Min Read

ਖੰਨਾ : ਮਾਛੀਵਾੜਾ ਇਲਾਕੇ ‘ਚ ਚੱਲ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਰਾਤ ਸਮੇਂ ਛਾਪੇਮਾਰੀ ਕਰਨ ਗਈ ਖੰਨਾ ਪੁਲਿਸ ਦੀ ਟੀਮ ‘ਤੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੇ ਹਮਲਾ ਕਰ ਦਿੱਤਾ।ਹਮਲਾਵਾਰ ਪੁਲਿਸ ਦੇ ਕਬਜ਼ੇ ’ਚੋਂ ਰੇਤੇ ਦੀ ਭਰੀ ਨਾਜਾਇਜ਼ ਟਰਾਲੀ ਤੇ ਗ੍ਰਿਫ਼ਤਾਰ ਕੀਤਾ ਕਥਿਤ ਦੋਸ਼ੀ ਵੀ ਛੁਡਵਾ ਕੇ ਲੈ ਗਏ। ਮਾਛੀਵਾੜਾ ਪੁਲਿਸ ਵੱਲੋਂ ਇਸ ਮਾਮਲੇ ਵਿੱਚ 7 ਵਿਅਕਤੀਆਂ ਜਿਨ੍ਹਾਂ ਦੀ ਪਛਾਣ ਹੋ ਗਈ ਹੈ ਤੇ ਇਸ ਤੋਂ ਇਲਾਵਾ ਕਈ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ਼ ਕਾਤਲਾਨਾ ਹਮਲਾ ਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਹਮਲੇ ‘ਚ ਦੋ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਸਮਰਾਲਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਐਸਐਸਪੀ ਅਮਨੀਤ ਕੌਂਡਲ ਸਮੇਤ ਸੀਨੀਅਰ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦਸਿਆ ਕਿ  ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸਤਲੁਜ ਦਰਿਆ ਕਿਨਾਰੇ ਰੇਤੇ ਦੀ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ। ਇਸ ’ਤੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ । ਪੁਲਿਸ ਪਾਰਟੀ ਰੇਤੇ ਦੀ ਭਰੀ ਟਰਾਲੀ ਤੇ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਜਦੋਂ ਮਾਛੀਵਾੜਾ ਥਾਣਾ ਵੱਲ ਆ ਰਹੀ ਸੀ ਤਾਂ ਰਸਤੇ ਵਿੱਚ ਇੱਕ ਕਾਰ ਸਵਾਰ ਵਿਅਕਤੀਆਂ ਨੇ ਪੁਲਿਸ ਅਧਿਕਾਰੀਆਂ ਨੂੰ ਘੇਰ ਲਿਆ। ਇਹ ਹਮਲਾਵਾਰ ਪੁਲਿਸ ਕੋਲੋਂ ਰੇਤੇ ਦੀ ਭਰੀ ਟਰਾਲੀ ਤੇ ਗ੍ਰਿਫ਼ਤਾਰ ਕੀਤਾ ਕਥਿਤ ਦੋਸ਼ੀ ਵੀ ਪੁਲਿਸ ਕਬਜ਼ੇ ’ਚੋਂ ਛੁਡਵਾ ਕੇ ਲੈ ਗਏ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment