ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਪ੍ਰਵੇਸ਼ ਦੁਆਰ ‘ਤੇ ਸੇਵਾ ਕਰ ਰਹੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਨੂੰ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਤੁਰੰਤ ਕਾਰਵਾਈ ਦੀ ਸ਼ਲਾਘਾ ਕੀਤੀ ਹੈ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸੰਧਵਾਂ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਗੁਰੂ ਘਰ ਵਿੱਚ ਹਰ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦਾ ਹੈ ਅਤੇ ਗੁਰੂ ਘਰ ਦਾ ਸਤਿਕਾਰ ਅਤਿਅੰਤ ਹੈ। ਉਨ੍ਹਾਂ ਇਸ ਘਟਨਾ ਨੂੰ ਅਤਿ ਨਿੰਦਣਯੋਗ ਦੱਸਦਿਆਂ ਇਸ ਦੀ ਨਿਖੇਧੀ ਕੀਤੀ।
ਸੰਧਵਾਂ ਨੇ ਕਿਹਾ ਕਿ ਪੰਜਾਬ ਪੁਲਿਸ ਇਸ ਪਵਿੱਤਰ ਅਸਥਾਨ ‘ਤੇ ਹਮਲੇ ਨੂੰ ਟਾਲਣ ਲਈ ਕੀਤੀ ਗਈ ਚੌਕਸੀ ਕਾਰਵਾਈ ਲਈ ਪ੍ਰਸ਼ੰਸਾ ਦੀ ਹੱਕਦਾਰ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।