ਕੈਪਟਨ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ‘ਤੇ ਹਮਲਾ ਬੇਹੱਦ ਸ਼ਰਮਨਾਕ ਤੇ ਅਣਮਨੁੱਖੀ

TeamGlobalPunjab
3 Min Read

ਪਟਿਆਲਾ : ਐਤਵਾਰ ਨੂੰ ਪਟਿਆਲਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਪੁਲਿਸ ਵੱਲੋਂ ਮਾਰਕੁੱਟ ਕੀਤੇ ਜਾਣ ‘ਤੇ ਪ੍ਰਤੀਕਿਰਆ ਦਿੰਦੇ ਹੋਏ ਆਮ ਆਦਮੀ ਪਾਰਟੀ ਨੇ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਅਤੇ ਅਣਮਨੁੱਖੀ ਘਟਨਾ ਹੈ। ਆਮ ਆਦਮੀ ਪਾਰਟੀ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ। ਐਤਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਸੂਬਾ ਯੂਥ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅਧਿਆਪਕਾਂ ‘ਤੇ ਪੁਲਿਸ ਵੱਲੋਂ ਕੀਤੇ ਗਏ ਹਮਲੇ ਦੀ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ ਓਹਨੀ ਹੀ ਘੱਟ ਹੈ। ਬੇਹੱਦ ਸ਼ਰਮ ਦੀ ਗੱਲ ਹੈ ਕਿ ਕੈਪਟਨ ਸਰਕਾਰ ਬੇਰੋਜਗਾਰ ਅਧਿਆਪਕਾਂ ਦੀ ਮੰਗ ਪੂਰੀ ਕਰਨ ਦੇ ਬਜਾਏ ਉਨਾਂ ‘ਤੇ ਲਾਠੀਆਂ ਬਰਸਾ ਰਹੀ ਹੈ। ਉਨਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਹਰ ਘਰ ਰੋਜਗਾਰ ਦੇਣ ਦਾ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਬੇਰੋਜਗਾਰ ਨੌਜਵਾਨਾਂ ਉੱਤੇ ਜ਼ੁਲਮ ਕਰ ਰਹੇ ਹਨ। ਉਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੁਲਿਸ ਦੇ ਹਮਲੇ ਵਿੱਚ ਜਖ਼ਮੀ ਹੋਏ ਅਧਿਆਪਕਾਂ ਦੇ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕਰਦੀ ਹੈ ਅਤੇ ਉਨਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੰਦੀ ਹੈ। ਆਮ ਆਦਮੀ ਪਾਰਟੀ ਅਧਿਆਪਕਾਂ ਦੀ ਮੰਗਾਂ ਨਾਲ ਖੜੀ ਹੈ ਅਤੇ ਉਨਾਂ ਦੇ ਅੰਦੋਲਨ ਵਿੱਚ ਹਰ ਸੰਭਵ ਸਹਿਯੋਗ ਕਰੇਗੀ।

ਉਨਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜਾਉਣ ਲਈ ਅਧਿਆਪਕਾਂ ਦੀ ਭਾਰੀ ਕਮੀ ਹੈ, ਪਰੰਤੂ ਕੈਪਟਨ ਸਰਕਾਰ ਅਧਿਆਪਕਾਂ ਦੀ ਭਰਤੀ ਕਰਨ ਦੇ ਬਜਾਏ ਉਨਾਂ ਉੱਤੇ ਪੁਲਿਸ ਰਾਹੀਂ ਹਮਲਾ ਕਰਵਾ ਰਹੀ ਹੈ। ਇਹੀ ਹੈ ਕੈਪਟਨ ਅਮਰਿੰਦਰ ਸਿੰਘ ਦੇ ਘਰ-ਘਰ ਰੋਜਗਾਰ ਦੇਣ ਦੇ ਵਾਅਦੇ ਦੀ ਸੱਚਾਈ। ਪਹਿਲਾਂ ਲੋਕਾਂ ਨਾਲ ਰੋਜਗਾਰ ਦੇਣ ਦਾ ਝੂਠਾ ਵਾਅਦਾ ਕੀਤਾ ਅਤੇ ਜਦੋਂ ਲੋਕ ਰੋਜਗਾਰ ਮੰਗਣ ਲੱਗੇ ਤਾਂ ਉਨਾਂ ਉੱਤੇ ਪੁਲਿਸ ਰਾਹੀਂ ਹਮਲਾ ਕਰਵਾਇਆ। ਮੀਤ ਹੇਅਰ ਨੇ ਪੁੱਛਿਆ ਕਿ ਪੰਜਾਬ ਦੇ ਅਖਬਾਰਾਂ ਵਿੱਚ ਹਰ ਰੋਜ ਇਸ਼ਤਿਹਾਰ ਦੇ ਕੇ ਆਪਣੇ ਚੋਣ ਮੈਨੀਫੈਸਟੋ ਦੇ 85 ਫ਼ੀਸਦੀ ਵਾਅਦੇ ਪੂਰੇ ਹੋਣ ਦਾ ਦਾਅਵਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਦੱਸਣ ਕਿ ਜੇਕਰ ਉਨਾਂ ਨੇ ਹਰ ਵਾਅਦਾ ਪੂਰਾ ਕੀਤਾ ਹੈ ਤਾਂ ਪੰਜਾਬ ਵਿੱਚ ਹਰ ਪਾਸੇ ਧਰਨਾ ਪ੍ਰਦਰਸ਼ਨ ਕਿਉਂ ਹੋ ਰਹੇ ਹਨ। ਉਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਇਸ ਦੇ ਚਲਦੇ ਹੀ ਉਨਾਂ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਘਰ ਦੇ ਬਾਹਰ ਬੇਰੋਜਗਾਰ ਅਧਿਆਪਕ ਕਰੀਬ 2 ਮਹੀਨੇ ਤੋਂ ਧਰਨਾ ਲਗਾ ਕੇ ਬੈਠੇ ਹਨ। ਉਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਆਪਣੇ ਸ਼ਹਿਰ ਪਟਿਆਲਾ ਵਿੱਚ ਬੇਰੋਜਗਾਰ ਅਧਿਆਪਕ ਰੋਜਗਾਰ ਪ੍ਰਾਪਤ ਕਰਨ ਦੇ ਮਨਸੂਬੇ ਤੋਂ ਪਾਣੀ ਦੀਆਂ ਟਂੈਕੀਆਂ ਉੱਤੇ ਚੜ ਰਹੇ ਹਨ, ਪਰੰਤੂ ਸਰਕਾਰ ਨੇ ਹੁਣ ਤੱਕ ਉਨਾਂ ਦੀ ਕੋਈ ਗੱਲ ਨਹੀਂ ਸੁਣੀ ਹੈ ।

Share this Article
Leave a comment