ਤਰਨਤਾਰਨ:ਪੰਚਾਇਤੀ ਚੋਣਾਂ ਸਿਰੇ ਚੜ੍ਹ ਜਾਣ ਦੇ ਬਾਵਜੂਦ ਚੋਣਾਂ ਨੂੰ ਲੈ ਕੇ ਰੰਜਿਸ਼ ਖ਼ਤਮ ਨਹੀਂ ਹੋ ਰਹੀ। ਪੱਟੀ ਦੇ ਪਿੰਡ ਚੀਮਾ ਕਲਾਂ ‘ਚ ਐਤਵਾਰ ਰਾਤ ਪੰਜਾਬ ਜਲ ਸਰੋਤ ਅਤੇ ਪ੍ਰਬੰਧਨ ਦੇ ਡਾਇਰੈਕਟਰ ਰਣਜੀਤ ਸਿੰਘ ਚੀਮਾ ਦੇ ਘਰ ‘ਤੇ ਹਮਲਾ ਕੀਤਾ ਗਿਆ।
ਤਰਨਤਾਰਨ ‘ਚ ਸਰਪੰਚ ਦੀ ਰੰਜਿਸ਼ ਕਾਰਨ ਪਿੰਡ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਆਗੂ ਜਗਰੂਪ ਸਿੰਘ ਚੀਮਾ ਨੂੰ ਹਮਲਾਵਰਾਂ ਨੇ ਘੇਰ ਕੇ ਗੋਲੀ ਮਾਰ ਦਿੱਤੀ ਹੈ। ਜਿਸ ‘ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਪੁਲਿਸ ਦੀ ਮੌਜੂਦਗੀ ‘ਚ ਗੋਲੀਆਂ ਚਲਾਈਆਂ ਸਨ।
ਹਾਸਿਲ ਜਾਣਕਾਰੀ ਅਨੁਸਾਰ ਸਰਪੰਚ ਜਗਰੂਪ ਸਿੰਘ ਨੂੰ ਗੋਲੀ ਮਾਰਨ ਤੋਂ ਪਹਿਲਾਂ ਹਮਲਾਵਰਾਂ ਨੇ ਘਰ ‘ਤੇ ਵੀ ਗੋਲੀਆਂ ਚਲਾਈਆਂ ਸਨ। ਜਦੋਂ ਹਮਲਾਵਰ ਘਰ ‘ਤੇ ਫਾਇਰਿੰਗ ਕਰਕੇ ਭੱਜ ਰਹੇ ਸਨ ਤਾਂ ਉਨ੍ਹਾਂ ਨੇ ਜਗਰੂਪ ਨੂੰ ਰਸਤੇ ‘ਚ ਦੇਖਿਆ ਤਾਂ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿਚ ਉਹ ਜ਼ਖਮੀ ਹੋ ਗਿਆ। ਪੀੜਤ ਦੇ ਭਰਾ ਨੇ ਦੱਸਿਆ ਕਿ ਜਦੋਂ ਤੋਂ ਜਗਰੂਪ ਸਰਪੰਚ ਦੀ ਚੋਣ ਜਿੱਤਿਆ ਹੈ, ਉਸ ਨੂੰ ਧਮਕੀਆਂ ਦੇ ਫੋਨ ਆ ਰਹੇ ਹਨ। ਜਿਸ ਵਿੱਚ ਉਹ ਕਹਿ ਰਹੇ ਸਨ ਕਿ ਤੈਨੂੰ ਮਾਰ ਦਿੱਤਾ ਜਾਵੇਗਾ। ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ। ਪਰ ਹਮਲਾਵਰਾਂ ਦੇ ਹੌਂਸਲੇ ਇੰਨੇ ਵਧ ਗਏ ਕਿ ਉਨ੍ਹਾਂ ਨੇ ਪਹਿਲਾਂ ਘਰ ‘ਤੇ ਗੋਲੀਆਂ ਚਲਾਈਆਂ ਅਤੇ ਫਿਰ ਜਗਰੂਪ ਨੂੰ ਘੇਰ ਕੇ ਗੋਲੀਆਂ ਚਲਾ ਦਿੱਤੀਆਂ।
ਇਸ ਘਟਨਾ ਤੋਂ ਬਾਅਦ ਪੁਲਿਸ ਨੇ 9 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਸਿਕੰਦਰ ਸਿੰਘ, ਬਲਵਿੰਦਰ ਸਿੰਘ, ਸਾਹਿਬ ਸਿੰਘ, ਅੰਮ੍ਰਿਤਪਾਲ ਸਿੰਘ, ਕਰਨਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਦਲੇਰ ਸਿੰਘ ਅਤੇ ਕਰਨਵੀਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।