ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਗੱਡੀ ‘ਤੇ ਹਮਲਾ

Global Team
1 Min Read

ਇਸ ਵੇਲੇ ਦੀ ਵੱਡੀ ਖਬਰ ਮੁਹਾਲੀ ਤੋਂ ਆ ਰਹੀ ਹੈ ਜਿੱਥੇ ਸ਼੍ਰੋਮਣੀ ਗੁ. ਪ੍ਰ. ਕਮੇਟੀ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ‘ਤੇ ਹਮਲਾ ਕੀਤਾ ਗਿਆ ਹੈ। ਦਰਅਸਲ ਸ. ਧਾਮੀ ਅੱਜ ਇਨਸਾਫ ਮੋਰਚੇ ‘ਚ ਸ਼ਮੂਲੀਅਤ ਕਰਨ ਪਹੁੰਚੇ ਸਨ। ਜਿੱਥੇ ਉਨ੍ਹਾਂ ਦੀ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ,। ਇਸ ਦੌਰਾਨ ਉਨ੍ਹਾਂ ਦੀ ਗੱਡੀ ਦਾ ਪਿਛਲਾ ਸੀਸਾ ਭੱਨ ਦਿੱਤਾ ਗਿਆ।

ਦੱਸ ਦੇਈਏ ਕਿ ਅੱਜ ਗੁ. ਭੱਠਾ ਸਾਹਿਬ ਰੋਪੜ ਤੋਂ ਅਰਦਾਸ ਬੇਨਤੀ ਕਰਨ ਉਪਰੰਤ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸ. ਧਾਮੀ ਮੋਰਚੇ ‘ਚ ਸ਼ਮੂਲੀਅਤ ਕਰਨ ਲਈ ਪਹੁੰਚੇ ਸਨ। ਮੁਹਾਲੀ ‘ਚ ਇਨਸਾਫ ਮੋਰਚਾ ਪੰਥ ਵੱਲੋਂ ਲਗਾਇਆ ਗਿਆ ਹੈ। ਜਿੱਥੇ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਗੱਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਲਾਪਤਾ ਸਰੂਪਾਂ ਦਾ ਮਸਲਾ ਵੀ ਉਠਾਇਆ ਜਾ ਰਿਹਾ ਹੈ। ਪਿਛਲੇ 12 ਦਿਨ ਤੋਂ ਇਹ ਮੋਰਚਾ ਲਗਾਤਾਰ ਚੱਲ ਰਿਹਾ ਹੈ। ਅੱਜ ਸ਼੍ਰੋਮਣੀ ਗੁ. ਪ੍ਰ. ਕਮੇਟੀ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਮੈਂਬਰਾਂ ਸਮੇਤ ਸ਼ਮੂਲੀਅਤ ਕਰਨ ਲਈ ਪਹੁੰਚੇ ਸਨ।

 

Share this Article
Leave a comment