ਇਸਲਾਮਾਬਾਦ: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ ਬਲੋਚ ਵੱਖਵਾਦੀ ਹਥਿਆਰਬੰਦ ਬਾਗੀਆਂ ਨੇ ਬੁੱਧਵਾਰ ਨੂੰ ਸੁਰੱਖਿਆ ਬਲਾਂ ‘ਤੇ ਵੱਡੇ ਹਮਲੇ ਕੀਤੇ ਹਨ। ਤਰਬਤ ‘ਚ ਪਾਕਿਸਤਾਨੀ ਫੌਜ ਦੇ ਮੁੱਖ ਕੈਂਪ ‘ਤੇ ਹਮਲਾ ਕੀਤਾ ਗਿਆ ਹੈ। ਵਿਦਰੋਹੀਆਂ ਨੇ ਗਾਜ਼ਾ, ਗਵਾਦਰ ਅਤੇ ਬੋਲਾਨ ਵਿੱਚ ਇੱਕੋ ਸਮੇਂ ਦੇ ਹਮਲਿਆਂ ਦੀ ਇੱਕ ਲੜੀ ਸ਼ੁਰੂ ਕੀਤੀ ਹੈ, ਵੱਖ-ਵੱਖ ਸ਼ਹਿਰਾਂ ਨੂੰ ਜੋੜਨ ਵਾਲੇ ਰਣਨੀਤਕ ਮਾਰਗਾਂ ਉੱਤੇ ਕਬਜ਼ਾ ਕਰ ਲਿਆ ਹੈ।
ਰਿਪੋਰਟਾਂ ਅਨੁਸਾਰ ਹਥਿਆਰਬੰਦ ਬਾਗੀਆਂ ਨੇ ਕੇਚ ਜ਼ਿਲੇ ‘ਚ ਚੀਨ-ਪਾਕਿਸਤਾਨ ਆਰਥਿਕ ਗਲਿਆਰਾ (ਸੀਪੀਈਸੀ) ਹਾਈਵੇਅ ‘ਤੇ ਕਈ ਟਰੱਕਾਂ ‘ਤੇ ਹਮਲਾ ਕੀਤਾ ਹੈ। ਇਸ ਦੌਰਾਨ ਚਾਰ ਟਰੱਕਾਂ ਨੂੰ ਅੱਗ ਲਗਾ ਦਿੱਤੀ ਗਈ ਹੈ।ਬਲੋਚਿਸਤਾਨ ਦੇ ਗਵਾਦਰ ਜ਼ਿਲ੍ਹੇ ਵਿੱਚ ਨਾਕਾਬੰਦੀ ਦੌਰਾਨ ਪੰਜ ਪੰਜਾਬੀਆਂ ਦੀ ਹੱਤਿਆ ਕਰ ਦਿਤੀ ਗਈ ਹੈ। ਪਾਕਿਸਤਾਨੀ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਸਾਰੇ ਲੋਕਾਂ ਨੂੰ ਨਾਕਾਬੰਦੀ ਦੌਰਾਨ ਵਾਹਨਾਂ ‘ਚ ਪਛਾਣ ਤੋਂ ਬਾਅਦ ਗੋਲੀ ਮਾਰ ਦਿੱਤੀ ਗਈ ਸੀ। ਇਸ ਦੇ ਨਾਲ ਹੀ ਤਰਬਤ ਜ਼ਿਲ੍ਹੇ ਵਿੱਚ ਦੇਰ ਸ਼ਾਮ ਲੋਕਾਂ ਨੇ ਗੋਲੀਆਂ ਚੱਲਣ ਅਤੇ ਕਈ ਧਮਾਕਿਆਂ ਦੀ ਆਵਾਜ਼ ਸੁਣੀ। ਇਹ ਆਵਾਜ਼ਾਂ ਸੁਣ ਕੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਰਿਪੋਰਟ ‘ਚ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਹਥਿਆਰਬੰਦ ਬਲੋਚ ਸਮੂਹਾਂ ਦੇ ਲੜਾਕਿਆਂ ਨੂੰ ਵੱਖ-ਵੱਖ ਜ਼ਿਲਿਆਂ ‘ਚ ਵੱਡੀ ਗਿਣਤੀ ‘ਚ ਹਥਿਆਰਾਂ ਨਾਲ ਸੜਕਾਂ ‘ਤੇ ਗਸ਼ਤ ਕਰਦੇ ਦੇਖਿਆ ਗਿਆ ਹੈ। ਤਰਬਤ ਤੋਂ ਇਲਾਵਾ ਬਲੋਚਿਸਤਾਨ ਦੇ ਮੰਡ ਇਲਾਕੇ ‘ਚ ਪਾਕਿਸਤਾਨੀ ਫੌਜ ਦੇ ਕੈਂਪ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।