ਲਾਹੌਰ ਸਥਿਤ ਗੁਰਦੁਆਰਾ ਸਾਹਿਬ ਨੂੰ ਮਸਜ਼ਿਦ ‘ਚ ਤਬਦੀਲ ਕਰਨ ਦੀ ਕੋਸ਼ਿਸ਼ ਬੇਹੱਦ ਨਿੰਦਣਯੋਗ : ਕੈਪਟਨ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਹੌਰ ਵਿਚ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਦੇ ਅਸਥਾਨ ਗੁਰਦੁਆਰਾ ਸ੍ਰੀ ਸ਼ਹੀਦੀ ਅਸਥਾਨ ਨੂੰ ਮਸਜ਼ਿਦ ‘ਚ ਤਬਦੀਲ ਕਰਨ ਦੀਆਂ ਕੀਤੀਆਂ ਜਾ ਰਹੀਆਂ ਨਾਪਾਕ ਕੋਸ਼ਿਸ਼ਾਂ ਦੀ ਘੋਰ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਨੇ ਇਸ ਸਬੰਧੀ ਟਵੀਟ ਕਰਕੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨੂੰ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਵੀ ਕੀਤੀ ਹੈ।

- Advertisement -

ਦੱਸ ਦਈਏ ਕਿ ਬੀਤੇ ਦਿਨ ਪਾਕਿਸਤਾਨ ਨੇ ਭਾਈ ਤਾਰੂ ਸਿੰਘ ਜੀ ਦੇ  ‘ਸ਼ਹਾਦਤ’ ਵਾਲੇ ਸਥਾਨ ਨੂੰ ਮਸਜ਼ਿਦ ਵਜੋਂ ਘੋਸ਼ਿਤ ਕਰਨ ਅਤੇ ਇਸ ਨੂੰ ਮਸਜ਼ਿਦ ਵਿਚ ਤਬਦੀਲ ਕਰਨ ਦਾ ਐਲਾਨ ਕੀਤਾ ਸੀ। ਇਸ ਘਟਨਾ ‘ਤੇ ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਨੂੰ ਸਖਤ ਇਤਰਾਜ਼ ਜਤਾਇਆ ਹੈ।

ਮਿਲੀ ਜਾਣਕਾਰੀ ਦੇ ਅਨੁਸਾਰ ਇਹ ਗੁਰਦੁਆਰਾ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਅਸਥਾਨ ‘ਤੇ ਬਣਾਇਆ ਗਿਆ ਹੈ, ਜਿਥੇ ਵਾਈਸਰੋਏ ਜ਼ਕਰੀਆ ਖਾਨ ਨੇ ਮੁਗਲ ਕਾਲ ਦੌਰਾਨ 1726 ਵਿਚ ਇਸਲਾਮ ਨਾ ਕਬੂਲਣ ਦੇ ਦੋਸ਼ ਹੇਠ ਭਾਈ ਤਾਰੂ ਸਿੰਘ ਦਾ ਸਿਰ ਕਲਮ ਕਰ ਦਿੱਤਾ ਸੀ। ਕਈ ਸਾਲਾਂ ਬਾਅਦ ਸਥਾਨਕ ਲੋਕਾਂ ਵੱਲੋਂ ਇਹ ਗੁਰਦੁਆਰਾ ਸਾਹਿਬ ਬਣਾਇਆ ਗਿਆ ਸੀ।

Share this Article
Leave a comment