ਬਠਿੰਡਾ ਥਰਮਲ ਪਲਾਂਟ ਨੂੰ ਢਾਹੁਣ ਦੀ ਕੋਸ਼ਿਸ਼ ਕੀਤੀ ਤਾਂ ਲੋਕ-ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ ਕੈਪਟਨ ਸਰਕਾਰ- ਅਮਨ ਅਰੋੜਾ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਨੂੰ ਢਾਹੁਣ ਸੰਬੰਧੀ ਜਾਰੀ ਕੀਤੇ ਟੈਂਡਰ ਖ਼ਿਲਾਫ਼ ਸਖ਼ਤ ਸਟੈਂਡ ਲੈਂਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਜਿਹਾ ਨਾ ਕਰਨ ਦੀ ਅਪੀਲ ਕੀਤੀ ਹੈ, ਉੱਥੇ ਹੀ ਸਪਸ਼ਟ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਦਿੱਤੀ ਹੈ ਕਿ ਜੇਕਰ ਕੈਪਟਨ ਸਰਕਾਰ ਨੇ ਬਾਬੇ ਨਾਨਕ ਨੂੰ ਸਮਰਪਿਤ ਇਸ ਕਮਾਊ ਅਤੇ ਕੀਮਤੀ ਵਿਰਾਸਤ ਨੂੰ ਮਿੱਟੀ ‘ਚ ਮਿਲਾਉਣ ਦੀ ਕੋਸ਼ਿਸ਼ ਕੀਤੀ ਤਾਂ ਸਰਕਾਰ ਪੰਜਾਬ ਭਰ ‘ਚ ਜ਼ਬਰਦਸਤ ਲੋਕ-ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

ਸ਼ੁੱਕਰਵਾਰ ਨੂੰ ਵੀਡੀਓ ਕਾਨਫ਼ਰੰਸ ਰਾਹੀਂ ਮੀਡੀਆ ਦੇ ਰੂਬਰੂ ਹੋਏ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਬਠਿੰਡਾ ਥਰਮਲ ਪਲਾਂਟ ਢਾਹੁਣਾ ਨਾ ਕੇਵਲ ਬਠਿੰਡਾ ਦੇ ਲੋਕਾਂ ਨਾਲ ਧੋਖਾ ਹੋਵੇਗਾ, ਸਗੋਂ ਇਹ ਦੁਨੀਆ ਭਰ ‘ਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਉੱਤੇ ਸਿੱਧੀ ਸੱਟ ਹੋਵੇਗੀ। ਅਮਨ ਅਰੋੜਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਭਾਵਨਾਤਮਕ ਪੱਧਰ ‘ਤੇ ਭਰਮਾਉਣ ਲਈ ਸ੍ਰੀ ਗੁਟਕਾ ਸਾਹਿਬ ਦੀਆਂ ਸੌਂਹਾਂ ਖਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਜੇਕਰ ਬਿਜਲੀ ਮਾਫ਼ੀਆ ਅਤੇ ਭੂ-ਮਾਫ਼ੀਆ ਲਈ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਢਾਹੁਣ ਦਾ ‘ਪਾਪ’ ਕਰਦੇ ਹਨ ਤਾਂ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਕਾਂਗਰਸ ਸਰਕਾਰ ਸਮੇਤ ਬਾਦਲਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗੀ, ਕਿਉਂਕਿ ਨਿੱਜੀ ਬਿਜਲੀ ਕੰਪਨੀਆਂ (ਥਰਮਲ) ਲਈ ਬਠਿੰਡਾ ਅਤੇ ਦੂਸਰੇ ਸਰਕਾਰੀ ਥਰਮਲ ਪਲਾਂਟਾਂ ਦੀ ਬਲੀ ਲੈਣ ਦਾ ਸੌਦਾ ਬਾਦਲਾਂ ਨੇ ਕੀਤਾ ਸੀ।

ਅਮਨ ਅਰੋੜਾ ਨੇ ਬਠਿੰਡਾ ਸਮੇਤ ਪੂਰੇ ਪੰਜਾਬ ਦੇ ਲੋਕਾਂ ਨੂੰ ਕੈਪਟਨ ਸਰਕਾਰ ਦੇ ਇਸ ਨਾਪਾਕ ਕਾਰੇ ਵਿਰੁੱਧ ਇੱਕਜੁੱਟ ਹੋ ਕੇ ਡਟਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਇਸੇ ਬਠਿੰਡਾ ਥਰਮਲ ਪਲਾਂਟ ਨੂੰ ਕੋਲੇ ਨਾਲ ਪਰਾਲੀ ਨਾਲ ਅਤੇ ਸੌਰ ਊਰਜਾ ਰਾਹੀਂ ਮੁਨਾਫ਼ੇ ਨਾਲ ਚਲਾਉਣ ਦੀ ਕਾਬਲੀਅਤ ਰੱਖਦੀ ਹੈ।

Share this Article
Leave a comment