ਗੰਦੀ ਰਾਜਨੀਤੀ ਨੂੰ ਚਮਕਾਉਣ ਅਤੇ ਪੰਜਾਬ ਨੂੰ ਨੁਕਸਾਣ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Rajneet Kaur
2 Min Read

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਵਿਚ ਨੌਜਵਾਨਾਂ ਦੀ ਗ੍ਰਿਫਤਾਰੀ ਅਤੇ ਬਣੇ ਤਣਾਅ ਵਾਲੇ ਮਾਹੌਲ ਦੌਰਾਨ ਸੂਬਾ ਸਰਕਾਰ ਨੂੰ ਕਿਹਾ ਕਿ  ਪੰਜਾਬ ਨੂੰ ਅਸਥਿਰ ਕਰਨ ਦਾ ਯਤਨ ਕੀਤਾ ਜਾ ਰਿਹੈ ਅਤੇ ਇਸ ਕਿਸਮ ਦੀ ਘਟੀਆ ਰਾਜਨੀਤੀ ਤਿੰਨ ਦਹਾਕੇ ਪਹਿਲਾਂ ਉਸ ਸਮੇਂ ਦੀ ਸੂਬਾ ਅਤੇ ਕੇਂਦਰ ਸਰਕਾਰ ਨੇ ਮਿਲਕੇ ਖੇਡੀ ਸੀ ਜਿਸਦਾ ਸਿੱਖਾਂ ਅਤੇ ਪੰਜਾਬ ਨੂੰ ਵੱਡਾ ਨੁਕਸਾਨ ਝੱਲਣਾ ਪਿਆ। ਉਸੇ ਕਿਸਮ ਦੀ ਖੇਡ ਹੁਣ ਕਿਤੇ ਨਾ ਕਿਤੇ ਫਿਰ ਖੇਡੀ ਜਾ ਰਹੀ ਹੈ ਆਪਣੀ ਗੰਦੀ ਰਾਜਨੀਤੀ ਨੂੰ ਚਮਕਾਉਣ ਅਤੇ ਪੰਜਾਬ ਨੂੰ ਨੁਕਸਾਣ ਪਹੁੰਚਾਉਣ ਲਈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਮੁੜ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ 17-18 ਸਾਲਾਂ ਦੇ ਨੌਜਵਾਨਾਂ ਨੂੰ ਵੀ ਫੜਿਆ ਜਾ ਰਿਹਾ ਹੈ। ਇਹ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸਰਕਾਰਾਂ ਵੱਲੋਂ ਬੇਵਜ੍ਹਾ ਹੀ ਇਕ ਦਹਿਸ਼ਤ ਵਾਲਾ ਮਾਹੌਲ ਸਿਰਜਿਆ ਜਾ ਰਿਹਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ  ਪੰਜਾਬ ਇੱਕ ਸਰਹੱਦੀ ਸੂਬਾ ਹੈ ਇਸ ਲਈ ਇਸਨੂੰ ਸਥਿਰ ਰੱਖਣਾ ਬਹੁਤ ਜ਼ਰੂਰੀ ਹੈ। ਜੇਕਰ ਪੰਜਾਬ ਨੂੰ ਸਥਿਰ ਰੱਖਣਾ ਹੈ ਤਾਂ ਸਿੱਖਾਂ ਨਾਲ ਬੈਠਕੇ ਗੱਲਬਾਤ ਕਰਨੀ ਹੋਵੇਗੀ ਅਤੇ ਸਿੱਖ ਮਸਲੇ ਹੱਲ ਕਰਨੇ ਪੈਣਗੇ। ਸਿੰਘ ਸਾਹਿਬ ਮੁਤਾਬਿਕ, ਅਜਿਹੀ ਦਹਿਸ਼ਤ ਸਿਰਜ ਕੇ ਨਾ ਪੰਜਾਬ ਸ਼ਾਂਤ ਰਹਿ ਸਕਦਾ ਹੈ ਅਤੇ ਨਾ ਹੀ ਭਾਰਤ। ਇਸ ਲਈ ਜੇਕਰ ਸਰਕਾਰਾਂ ਚਾਹੁੰਦੀਆਂ ਹਨ ਕਿ ਉਕਤ ਖਿੱਤਾ ਸ਼ਾਂਤ ਰਹੇ ਤਾਂ ਮੌਜੂਦਾ ਕਿਸਮ ਦੀਆਂ ਗੰਦੀਆਂ ਰਾਜਨੀਤੀਆਂ ਖੇਡਣ ਤੋਂ ਸੂਬਾ ਅਤੇ ਕੇਂਦਰ ਸਰਕਾਰ ਨੂੰ ਗੁਰੇਜ਼ ਕਰਨਾ ਚਾਹੀਦੈ ਅਤੇ ਮਿਲ ਬੈਠ ਕੇ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment