ਬਰਖਾਸਤ ਡੀਐੱਸਪੀ ਅਤੁਲ ਸੋਨੀ ਨੇ ਅਦਾਲਤ ‘ਚ ਕੀਤਾ ਸਰੰਡਰ

TeamGlobalPunjab
2 Min Read

ਮੋਹਾਲੀ: ਪੁਲਿਸ ਤੋਂ ਬਚ ਰਹੇ ਪੰਜਾਬ ਪੁਲਿਸ ਦੇ ਮੁਅੱਤਲ ਡੀਐਸਪੀ ਅਤੁਲ ਸੋਨੀ ਨੇ 43 ਦਿਨਾਂ ਬਾਅਦ ਸੋਮਵਾਰ ਨੂੰ ਜ਼ਿਲ੍ਹਾ ਅਦਾਲਤ ਵਿੱਚ ਸਰੰਡਰ ਕਰ ਦਿੱਤਾ। ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਕਾਨੂੰਨੀ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ। ਹਾਲਾਂਕਿ ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਕੇਸ ਵਿੱਚ ਝੂਠਾ ਫਸਾਇਆ ਗਿਆ ਹੈ ਤੇ ਉਨ੍ਹਾਂ ਨੂੰ ਨਿਆ ਵਿਵਸਥਾ ‘ਤੇ ਪੂਰਾ ਵਿਸ਼ਵਾਸ ਹੈ।

ਜਾਣਕਾਰੀ ਮੁਤਾਬਕ ਸੋਮਵਾਰ ਨੂੰ ਅਤੁਲ ਸੋਨੀ ਨੇ ਐਡੀਸ਼ਨਲ ਜੱਜ ਸੀਨੀਅਰ ਡਿਵੀਜ਼ਨ ਰੁਚੀ ਸਵਪਨ ਸ਼ਰਮਾ ਦੀ ਅਦਾਲਤ ਵਿੱਚ ਸਰੰਡਰ ਕਰ ਦਿੱਤਾ। ਇਸ ਦੌਰਾਨ ਉਹ ਆਪਣੇ ਵਕੀਲ ਨਾਲ ਅਦਾਲਤ ਵਿੱਚ ਪੇਸ਼ ਹੋਏ ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ। ਇਸ ਮਾਮਲੇ ‘ਤੇ ਉਨ੍ਹਾਂ ਨੇ ਜ਼ਿਆਦਾ ਬੋਲਣ ਤੋਂ ਮਨਾ ਕਰ ਦਿੱਤਾ ਨਾਲ ਹੀ ਕਿਹਾ ਕਿ ਉਨ੍ਹਾਂ ਦੇ ਨਾਲ ਜੋ ਵੀ ਹੋਇਆ ਹੈ ਉਹ ਗਲਤ ਹੋਇਆ ਹੈ।

ਜ਼ਿਕਰਯੋਗ ਹੈ ਕਿ ਹਾਈਕੋਰਟ ਤੋਂ ਰਾਹਤ ਨਾਂ ਮਿਲਣ ਅਤੇ ਪੁਲਿਸ ਦੀ ਸਖਤੀ ਨੇ ਅਤੁਲ ਸੋਨੀ ਨੂੰ ਸਰੰਡਰ ਕਰਨ ‘ਤੇ ਮਜਬੂਰ ਕਰ ਦਿੱਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਦੇ ਅਰੈਸਟ ਵਾਰੰਟ ਅਤੇ ਲੁਕਆਉਟ ਨੋਟਿਸ ਤੱਕ ਜਾਰੀ ਹੋ ਚੁੱਕੇ ਸਨ। ਉਨ੍ਹਾਂ ਦੇ ਸੋਸ਼ਲ ਸਾਈਟਸ ਅਕਾਉਂਟ ‘ਤੇ ਵੀ ਪ੍ਰਸ਼ਾਸਨ ਦੀ ਨਜ਼ਰ ਸੀ। ਇਸ ਸਬੰਧੀ ਇੰਸਟਾਗਰਾਮ ਨੂੰ ਵੀ ਪੱਤਰ ਲਿਖਿਆ ਗਿਆ ਸੀ। ਦੱਸ ਦਈਏ ਕਿ ਅਤੁਲ ਸੋਨੀ ਕਈ ਫਿਲਮਾਂ ਅਤੇ ਵੀਡੀਓ ਐਲਬਮ ਵਿੱਚ ਕੰਮ ਕਰ ਚੁੱਕੇ ਹਨ। ਉਨ੍ਹਾਂ ਨੂੰ ਆਪਣੀ ਫਿੱਟਨੈੱਸ ਲਈ ਸਿੰਘਮ ਦੇ ਨਾਮ ਤੋਂ ਜਾਣਿਆ ਜਾਂਦਾ ਹੈ ।

Share This Article
Leave a Comment