ਯੂਕਰੇਨ ‘ਚ ਫਸੇ ਬੱਚਿਆਂ ਦੇ ਮਾਪਿਆਂ ਨੂੰ ਔਜਲਾ ਨੇ ਦਿੱਤਾ ਭਰੋਸਾ, ਕਿਹਾ ਪ੍ਰਧਾਨ ਮੰਤਰੀ ਨਾਲ ਕਰਾਂਗੇ ਗੱਲਬਾਤ

TeamGlobalPunjab
2 Min Read

ਅੰਮ੍ਰਿਤਸਰ: ਯੂਕਰੇਨ ਅਤੇ ਰੂਸ ਵਿਚਾਲੇ ਬਹੁਤ ਹੀ ਜਿਆਦਾ ਤਣਾਅ ਤੋਂ ਬਾਅਦ ਉੱਥੇ ਫਸੇ ਬੱਚਿਆਂ ਦੇ ਮਾਪਿਆਂ ਦੇ ਦਿਲਾਂ ਵਿੱਚ ਕਾਫੀ ਡਰ ਵੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਅੰਮ੍ਰਿਤਸਰ ਦੇ ਪੀੜਿਤ ਪਰਿਵਾਰਾਂ ਨੇ ਇਕੱਠੇ ਹੋ ਕੇ ਗੁਰਜੀਤ ਔਜਲਾ ਨਾਲ ਮੁਲਾਕਾਤ ਕੀਤੀ ਅਤੇ ਆਪਣੇ ਬੱਚਿਆਂ ਨੂੰ ਭਾਰਤ ਲਿਆਉਣ `ਚ ਮਦਦ ਕਰਨ ਦੀ ਮੰਗ ਕੀਤੀ।

ਯੂਕਰੇਨ ਵਿੱਚ ਪੜ੍ਹ ਰਹੇ ਬੱਚਿਆਂ ਦੇ ਪਰਿਵਾਰਾਂ ਦੇ ਦਿਲਾਂ ਵਿੱਚ ਡਰ ਹੈ, ਕਿ ਉਨ੍ਹਾਂ ਦੇ ਬੱਚੇ ਯੂਕਰੇਨ `ਚ ਫਸ ਗਏ ਹਨ। ਉਨ੍ਹਾਂ ਨੂੰ ਖਾਣ ਪੀਣ ਦੀ ਵੀ ਕਾਫੀ ਪਰੇਸ਼ਾਨੀਆਂ ਆ ਰਹੀ ਹਨ, ਉਹ ਲਗਾਤਾਰ ਬੱਚਿਆਂ ਦੇ ਸੰਪਰਕ ਵਿੱਚ ਹਨ। ਵੀਡੀਓ ਕਾਲਿੰਗ ਰਾਹੀਂ ਗੱਲਬਾਤ ਵੀ ਹੋ ਰਹੀ ਹੈ ਅਤੇ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚਿਆਂ ਨੂੰ ਜਲਦੀ ਸੁਰੱਖਿਅਤ ਵਾਪਸ ਲਿਆਂਦਾ ਜਾਵੇ।

ਸੰਸਦ ਮੈਂਬਰ ਗੁਰਜੀਤ ਔਜਲਾ ਨੇ ਇਨ੍ਹਾਂ ਪਰਿਵਾਰਾਂ ਨੂੰ ਭਰੋਸਾ ਦਵਾਇਆ ਗਿਆ ਕਿ ਕੇਂਦਰ ਸਰਕਾਰ ਨੂੰ ਜਾ ਕੇ ਅਪੀਲ ਕਰਨਗੇ ਕਿ ਉਥੋਂ ਦੇ ਰਾਜਦੂਤ ਨਾਲ ਗੱਲਬਾਤ ਕਰ ਕੇ ਜਿਹੜੇ ਯੂਕਰੇਨ `ਚ ਭਾਰਤੀ ਵਿਦਿਆਰਥੀ ਅਤੇ ਹੋਰ ਲੋਕ ਫਸੇ ਹਨ। ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇ ਜੇਕਰ ਸਰਕਾਰ ਵੱਲੋਂ ਕੋਈ ਕਾਰਵਾਈ ਨਾਂ ਕੀਤੀ ਗਈ ਤਾਂ ਸਰਕਾਰ ਖਿਲਾਫ ਧਰਨੇ ਵੀ ਲਗਾਏ ਜਾਣਗੇ।

ਹੁਣ ਇਹ ਦੇਖਣਾ ਹੋਵੇਗਾ ਕਿ ਕਦੋਂ ਤੱਕ ਸੰਸਦ ਮੈਂਬਰ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਦੇ ਹਨ ਅਤੇ ਕਦੋਂ ਤੱਕ ਇਨ੍ਹਾਂ ਪੀੜਤ ਪਰਿਵਾਰਾਂ ਦੇ ਬੱਚੇ ਵਾਪਸ ਭਾਰਤ ਪਰਤਦੇ ਹਨ।

Share This Article
Leave a Comment