ਆਸਟ੍ਰੇਲੀਆ ਛੇਵੀਂ ਵਾਰ ਬਣਿਆ ਵਿਸ਼ਵ ਚੈਂਪੀਅਨ, PM ਮੋਦੀ ਨੇ ਆਸਟ੍ਰੇਲੀਆਈ ਟੀਮ ਨੂੰ ਜਿੱਤ ਦੀ ਦਿੱਤੀ ਵਧਾਈ

Rajneet Kaur
3 Min Read

World Cup 2023 Final Ind vs Aus :  ਅਹਿਮਦਾਬਾਦ: ਵਿਸ਼ਵ ਕੱਪ ਦੇ ਫਾਈਨਲ ਵਿੱਚ ਆਸਟ੍ਰੇਲੀਆ  ਨੇ ਭਾਰਤ ਨੂੰ ਹਰਾ ਦਿੱਤਾ ਹੈ। ਉਸ ਨੇ ਐਤਵਾਰ  ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖਿਤਾਬੀ ਮੁਕਾਬਲਾ ਛੇ ਵਿਕਟਾਂ ਨਾਲ ਜਿੱਤ ਕੇ ਖਿਤਾਬ ਹਾਸਿਲ ਕਰ ਲਿਆ ਹੈ। ਆਸਟ੍ਰੇਲੀਆ ਛੇਵੀਂ ਵਾਰ ਵਿਸ਼ਵ ਚੈਂਪੀਅਨ ਬਣਿਆ ਹੈ। ਇਸ ਦੇ ਨਾਲ ਹੀ ਭਾਰਤ ਦਾ ਤੀਜੀ ਵਾਰ ਟਰਾਫੀ ਜਿੱਤਣ ਦਾ ਸੁਪਨਾ ਚਕਨਾਚੂਰ ਹੋ ਗਿਆ। ਭਾਰਤ ਨੇ ਟੂਰਨਾਮੈਂਟ ਵਿੱਚ ਲਗਾਤਾਰ 10 ਮੈਚ ਜਿੱਤੇ, ਪਰ ਟੀਮ 11ਵੇਂ ਮੈਚ ਵਿੱਚ ਪਛੜ ਗਈ।

ਦਸ ਦਈਏ ਕਿ ਆਸਟ੍ਰੇਲੀਆ ਨੇ ਛੇਵੀਂ ਵਾਰ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਹੈ। ਇਸ ਤੋਂ ਪਹਿਲਾਂ 1987, 1999, 2003, 2007 ਅਤੇ 2015 ਵਿੱਚ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਸੀ। 20 ਸਾਲਾਂ ਬਾਅਦ ਵਿਸ਼ਵ ਕੱਪ ਫਾਈਨਲ ਵਿੱਚ ਭਾਰਤ ਅਤੇ ਆਸਟਰੇਲੀਆ ਆਹਮੋ-ਸਾਹਮਣੇ ਸਨ, ਪਰ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਉਸ ਹਾਰ ਦਾ ਬਦਲਾ ਲੈਣ ਵਿੱਚ ਨਾਕਾਮ ਰਹੀ। 2003 ਦੇ ਵਿਸ਼ਵ ਕੱਪ ਫਾਈਨਲ ਵਿੱਚ ਭਾਰਤ ਨੂੰ ਆਸਟਰੇਲੀਆ ਹੱਥੋਂ 125 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

 

- Advertisement -

ਭਾਰਤ ਨੇ 12 ਸਾਲ ਬਾਅਦ ਵਿਸ਼ਵ ਕੱਪ ਦੇ ਫਾਈਨਲ ਵਿੱਚ ਪ੍ਰਵੇਸ਼ ਕੀਤਾ , ਪਰ ਉਹ ਖਿਤਾਬ ਆਪਣੇ ਨਾਂ ਨਹੀਂ ਕਰ ਸਕੇ। ਕਪਤਾਨ ਰੋਹਿਤ ਸ਼ਰਮਾ ਅਤੇ ਕੋਚ ਰਾਹੁਲ ਦ੍ਰਾਵਿੜ ਦਾ ਵਿਸ਼ਵ ਕੱਪ ਜਿੱਤਣ ਦਾ ਸੁਪਨਾ ਅਧੂਰਾ ਰਹਿ ਗਿਆ। ਹਾਰ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਕਾਫੀ ਭਾਵੁਕ ਨਜ਼ਰ ਆਏ। ਉਨ੍ਹਾਂ ਦੇ ਹੰਝੂ ਨਹੀਂ ਰੁਕ ਰਹੇ ਸਨ।

 

 

ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਤਾਂ 50 ਓਵਰਾਂ ਵਿੱਚ 240 ਦੌੜਾਂ ਬਣਾਈਆਂ। ਆਸਟਰੇਲੀਆ ਨੇ 43 ਓਵਰਾਂ ਵਿੱਚ 4 ਵਿਕਟਾਂ ਗੁਆ ਕੇ 241 ਦੌੜਾਂ ਦਾ ਟੀਚਾ ਹਾਸਲ ਕਰ ਲਿਆ। ਆਸਟ੍ਰੇਲੀਆ ਲਈ ਟ੍ਰੈਵਿਸ ਹੈੱਡ ਨੇ ਸੈਂਕੜਾ ਲਗਾਇਆ। ਉਸ ਨੇ 137 ਦੌੜਾਂ ਬਣਾਈਆਂ। ਮਾਰਨਸ ਲਾਬੂਸ਼ੇਨ 58 ਦੌੜਾਂ ਬਣਾ ਕੇ ਨਾਬਾਦ ਰਹੇ ਅਤੇ ਗਲੇਨ ਮੈਕਸਵੈੱਲ 2 ਦੌੜਾਂ ਬਣਾ ਕੇ ਨਾਬਾਦ ਰਹੇ।

- Advertisement -

ਭਾਰਤ ਦੀ ਹਾਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ, ”ਪਿਆਰੀ ਟੀਮ ਇੰਡੀਆ, ਵਿਸ਼ਵ ਕੱਪ ਦੌਰਾਨ ਤੁਹਾਡੀ ਪ੍ਰਤਿਭਾ ਅਤੇ ਦ੍ਰਿੜਤਾ ਕਮਾਲ ਦੀ ਸੀ। ਤੁਸੀਂ ਬੜੇ ਜਜ਼ਬੇ ਨਾਲ ਖੇਡੇ ਅਤੇ ਦੇਸ਼ ਦਾ ਮਾਣ ਵਧਾਇਆ। ਅਸੀਂ ਅੱਜ ਅਤੇ ਹਮੇਸ਼ਾ ਤੁਹਾਡੇ ਨਾਲ ਖੜੇ ਹਾਂ।” ਇਸ ਦੇ ਨਾਲ ਹੀ ਉਨ੍ਹਾਂ ਆਸਟ੍ਰੇਲੀਆਈ ਟੀਮ ਨੂੰ ਜਿੱਤ ਦੀ ਵਧਾਈ ਦਿੱਤੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment