ਆਸਟ੍ਰੇਲੀਆ ਨੇ ਕਵਾਡ ਦੇਸ਼ਾਂ ਦੀ ਮੀਟਿੰਗ ਨੂੰ ਕੀਤਾ ਰੱਦ

Rajneet Kaur
3 Min Read

ਆਸਟ੍ਰੇਲੀਆ: ਆਸਟ੍ਰੇਲੀਆ ਵਿਚ ਹੋਣ ਵਾਲੇ ਕਵਾਡ ਸਿਖਰ ਸੰਮੇਲਨ ਨੂੰ ਰੱਦ ਕਰ ਦਿੱਤਾ ਗਿਆ ਹੈ। ਪੀਐਮ ਮੋਦੀ ਨੇ ਵੀ ਇਸ ਵਿੱਚ ਹਿੱਸਾ ਲੈਣਾ ਸੀ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਐਲਾਨ ਕੀਤਾ ਕਿ ਭਾਰਤ, ਆਸਟ੍ਰੇਲੀਆ, ਅਮਰੀਕਾ ਅਤੇ ਜਾਪਾਨ ਇਸ ਗਰੁੱਪ ਦਾ ਹਿੱਸਾ ਹਨ। ਕਵਾਡ ਸੰਮੇਲਨ 22 ਤੋਂ 24 ਮਈ ਤੱਕ ਸਿਡਨੀ ਵਿੱਚ ਹੋਣਾ ਸੀ। ਇਸ ਕਾਨਫਰੰਸ ਦੀ ਮੇਜ਼ਬਾਨੀ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਵੱਲੋਂ ਕੀਤੀ ਜਾਣੀ ਸੀ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਕਿਸ਼ਿਦਾ ਫੂਮਿਓ ਵੀ ਕਾਨਫਰੰਸ ਵਿੱਚ ਸ਼ਾਮਿਲ ਹੋਣ ਵਾਲੇ ਸਨ।

ਆਸਟ੍ਰੇਲੀਆ ਵੱਲੋਂ ਇਹ ਫੈਸਲਾ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਬੈਠਕ ‘ਚ ਸ਼ਾਮਿਲ ਨਾ ਹੋਣ ਕਾਰਨ ਲਿਆ ਗਿਆ ਹੈ। ਬਾਇਡਨ ਇਸ ਸਮੇਂ ਅਮਰੀਕਾ ਵਿੱਚ ਕਰਜ਼ੇ ਕਾਰਨ ਪੈਦਾ ਹੋਏ ਆਰਥਿਕ ਸੰਕਟ ਦੇ ਮੁੱਦੇ ਨੂੰ ਹੱਲ ਕਰਨ ਵਿੱਚ ਲੱਗੇ ਹੋਏ ਹਨ। ਅਜਿਹੇ ‘ਚ ਉਨ੍ਹਾਂ ਨੇ ਆਪਣਾ ਵਿਦੇਸ਼ ਦੌਰਾ ਅਗਲੇ ਹਫਤੇ ਲਈ ਮੁਲਤਵੀ ਕਰ ਦਿੱਤਾ ਹੈ। ਦੱਸ ਦੇਈਏ ਕਿ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ  ਨੇ ਕਰਜ਼ੇ ਦੇ ਸੰਕਟ ਦੇ ਵਿਚਕਾਰ ਜੀ-7 ਏਸ਼ੀਆ ਦਾ ਦੌਰਾ ਰੱਦ ਕਰ ਦਿੱਤਾ ਸੀ। ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਹ ਆਸਟ੍ਰੇਲੀਆ ਦੇ ਸ਼ਹਿਰ ਪਾਪੂਆ ਨਿਊ ਗਿਨੀ ਵੀ ਨਹੀਂ ਜਾਉਣਗੇ।

ਵ੍ਹਾਈਟ ਹਾਊਸ ਨੇ ਇਕ ਬਿਆਨ ਜਾਰੀ ਕਰਕੇ ਕਿਹਾ, ਰਾਸ਼ਟਰਪਤੀ ਨੇ ਪਹਿਲਾਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਅਲਬਨੀਜ਼ ਨਾਲ ਗੱਲ ਕੀਤੀ ਸੀ ਅਤੇ ਉਨ੍ਹਾਂ ਨੂੰ ਸੂਚਿਤ ਕੀਤਾ ਸੀ ਕਿ ਉਹ ਆਸਟ੍ਰੇਲੀਆ ਦਾ ਦੌਰਾ ਮੁਲਤਵੀ ਕਰ ਰਹੇ ਹਨ। ਅਲਬਨੀਜ਼ ਨੇ ਬ੍ਰਿਸਬੇਨ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਮੇਰੇ ਨਾਲ ਦੋ ਪੱਖੀ ਬੈਠਕ ਲਈ ਅਗਲੇ ਹਫਤੇ ਇਥੇ ਆਉਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕਾਰੋਬਾਰੀ ਬੈਠਕਾਂ ਵੀ ਕਰਨਗੇ ਤੇ ਸਿਡਨੀ ਵਿਚ ਓਲੰਪਿਕ ਥਾਂ ‘ਤੇ ਹੋਮਬੁਸ਼ ਵਿਚ ਇਕ ਜਨਤਕ ਪ੍ਰੋਗਰਾਮ ਦੀ ਮੇਜ਼ਬਾਨੀ ਕਰਨਗੇ।

ਅਲਬਨੀਜ਼ ਨੇ ਕਿਹਾ ਕਿ ਉਹ ਆਸਟ੍ਰੇਲੀਆ-ਭਾਰਤ ਵਪਾਰ ਸਬੰਧਾਂ ‘ਤੇ ਵੀ ਗੱਲਬਾਤ ਕਰਨਗੇ ਤੇ ਮੈਂ ਸਿਡਨੀ ਵਿਚ ਉਨ੍ਹਾਂ ਦਾ ਸਵਾਗਤ ਕਰਨ ਨੂੰ ਲੈ ਕੇ ਉਤਸੁਕ ਹਾਂ। ਉਨ੍ਹਾਂ ਸੰਕੇਤ ਦਿੱਤਾ ਕਿ ਜਾਪਾਨ ਦੇ ਪ੍ਰਧਾਨ ਮੰਤਰੀ ਫੁਮਿਓ ਕਿਸ਼ਿਦਾ ਬਾਇਡਨ ਦੇ ਐਲਾਨ ਦੇ ਮੱਦੇਨਜ਼ਰ ਆਪਣੀ ਯਾਤਰਾ ਰੱਦ ਕਰ ਦੇਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਿਸ਼ਿਦਾ ਅਜੇ ਕਵਾਡ ਬੈਠਕ ਲਈ ਆ ਰਹੇ ਸਨ। ਇਕ ਵੱਖਰਾ ਦੋਪੱਖੀ ਪ੍ਰੋਗਰਾਮ ਤੈਅ ਨਹੀਂ ਸੀ। ਇਸ ਤੋਂ ਪਹਿਲਾਂ ਅਲਬਨੀਜ ਨੇ ਕਿਹਾ ਕਿ ਕਵਾਡ ਬੈਠਕ ਰੱਦ ਹੋਣ ਦੇ ਬਾਵਜੂਦ ਪ੍ਰਧਾਨ ਮੰਤਰੀ ਮੋਦੀ ਨਿਸ਼ਚਿਤ ਤੌਰ ‘ਤੇ ਅਗਲੇ ਹਫਤੇ ਆਸਟ੍ਰੇਲੀਆ ਵਿਚ ਸਵਾਗਤ ਯੋਗ ਮਹਿਮਾਨ ਹੋਣਗੇ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment