ਵਿਕਟੋਰੀਆ: ਵਿਕਟੋਰੀਆ ਸੂਬੇ ਦੇ ਖੇਤਰੀ ਇਲਾਕੇ ‘ਚ ਪੰਜਾਬੀ ਨੌਜਵਾਨ ਟਰੱਕ ਡਰਾਈਵਰ ਦੀ ਇੱਕ ਸੜਕ ਹਾਦਸੇ ‘ਚ ਮੌਤ ਹੋ ਗਈ, ਗਗਨਦੀਪ ਸਿੰਘ ਮੁਹਾਲੀ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਮੁਤਾਬਕ ਸੋਮਵਾਰ ਨੂੰ ਗਗਨਦੀਪ ਐਡੀਲੇਡ ਤੋਂ ਵਾਪਸ ਆਪਣੇ ਘਰ ਆ ਰਿਹਾ ਸੀ ਤਾਂ ਰਸਤੇ ‘ਚ ਖੇਤਰੀ ਇਲਾਕੇ ਮਲਡੂਰਾ ‘ਚ ਟਰੱਕ ਦਾ ਸੰਤੁਲਨ ਵਿਗੜ ਗਿਆ। ਜਿਸ ਕਾਰਨ ਟਰੱਕ ਦੀ ਸੜਕ ਨੇੜੇ ਲੱਗੇ ਦਰਖਤ ਨਾਲ ਟੱਕਰ ਹੋ ਗਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਨੂੰ ਅੱਗ ਲੱਗ ਗਈ, ਜਿਸ ਕਾਰਨ ਗਗਨਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗਗਨਦੀਪ ਸਿੰਘ ਆਸਟ੍ਰੇਲੀਆ ਦਾ ਪੱਕਾ ਵਸਨੀਕ ਸੀ। ਗਗਨਦੀਪ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਇੱਥੇ ਉਹ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ। ਨੌਜਵਾਨ ਆਪਣੇ ਪਿੱਛੇ ਅੱਠ ਮਹੀਨਿਆਂ ਦੀ ਬੱਚੀ ਅਤੇ ਪਤਨੀ ਨੂੰ ਛੱਡ ਗਿਆ।
Sadly the driver of a truck has died following a crash in Hattah Monday evening.https://t.co/Z8pAo8OAdu
— Victoria Police (@VictoriaPolice) October 12, 2020