ਆਸਟ੍ਰੇਲੀਆ ਨੇ ਭਾਰਤ ਯਾਤਰਾ ਕਰਨ ਵਾਲੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ

TeamGlobalPunjab
1 Min Read

ਭਾਰਤ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਚੱਲ ਰਹੇ ਹਿੰਸਕ ਪ੍ਰਦਰਸ਼ਨਾਂ ਨੂੰ ਵੇਖਦੇ ਹੋਏ ਆਸਟ੍ਰੇਲੀਆ ਨੇ ਆਪਣੇ ਦੇਸ਼ ਦੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।

ਆਸਟ੍ਰੇਲੀਆ ਦੀ ਸਰਕਾਰ ਨੇ ਮੰਗਲਵਾਰ ਨੂੰ ਆਪਣੇ ਨਾਗਰਿਕਾਂ ਨੂੰ ਕਿਹਾ ਕਿ ਉਹ ਭਾਰਤ ਦੀ ਯਾਤਰਾ ਦੇ ਦੌਰਾਨ ਸਾਵਧਾਨੀ ਵਰਤਣ ਕਿਉਂਕਿ ਉੱਥੇ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ।

ਪਿਛਲੇ ਹਫਤੇ ਅਮਰੀਕਾ, ਬ੍ਰਿਟੇਨ , ਸਿੰਗਾਪੁਰ, ਕੈਨੇਡਾ ਅਤੇ ਇਜ਼ਰਾਇਲ ਨੇ ਵੀ ਆਪਣੇ-ਆਪਣੇ ਨਾਗਰਿਕਾਂ ਨੂੰ ਭਾਰਤ ਵਿਚ ਹੋ ਰਹੇ ਹਿੰਸਕ ਪ੍ਰਦਰਸ਼ਨਾਂ ਦੇ ਮੱਦੇਨਜਰ ਇਥੇ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਸੀ। ਵਿਦੇਸ਼ੀ ਮਾਮਲਿਆਂ ਤੇ ਵਪਾਰ ਵਿਭਾਗ ਵਲੋਂ ਜਾਰੀ ਐਡਵਾਈਜ਼ਰੀ ਵਿੱਚ ਆਸਟ੍ਰੇਲੀਅਨ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ‘ਤੇ ਜਾਣ ਦੌਰਾਨ ਬੇਹੱਦ ਸਾਵਧਾਨੀ ਵਰਤਣ ਨੂੰ ਕਿਹਾ ਗਿਆ ਹੈ।

ਇਸ ਵਿੱਚ ਕਿਹਾ ਗਿਆ ਕਿ ਅਸਮ, ਮੇਘਾਲਿਆ, ਤ੍ਰਿਪੁਰਾ, ਉੱਤਰ ਪ੍ਰਦੇਸ਼, ਪੱਛਮ ਬੰਗਾਲ, ਤੇਲੰਗਾਨਾ ਅਤੇ ਦਿੱਲੀ – ਐੱਨਸੀਆਰ ਦੇ ਕਈ ਹਿੱਸਿਆਂ ਵਿੱਚ ਪ੍ਰਦਰਸ਼ਨ ਹੋ ਰਹੇ ਹਨ। ਹਿੰਸਾ ਦੀਆਂ ਕੁੱਝ ਖਬਰਾਂ ਵੀ ਮਿਲੀਆਂ ਹਨ। ਨਾਲ ਹੀ ਇਸ ਵਿੱਚ ਕਿਸੇ ਵੀ ਸਮੇਂ ਕਿਤੇ ਵੀ ਅੱਤਵਾਦੀ ਹਮਲੇ ਹੋਣ ਦੇ ਖਦਸ਼ੇ ਦਾ ਵੀ ਜ਼ਿਕਰ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਵਿਦੇਸ਼ੀਆਂ ਅਤੇ ਪ੍ਰਸਿੱਧ ਸੈਰ ਸਪਾਟਾ ਵਾਲੀ ਥਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ ।

- Advertisement -

Share this Article
Leave a comment