ਆਸਟਰੇਲੀਆ ਵੱਲੋਂ ਹਾਂਗਕਾਂਗ ਦੇ 10 ਹਜ਼ਾਰ ਨਾਗਰਿਕਾਂ ਨੂੰ ਸਥਾਈ ਨਿਵਾਸ ਦੇਣ ਦੀ ਪੇਸ਼ਕਸ਼

TeamGlobalPunjab
2 Min Read

ਸਿਡਨੀ : ਚੀਨ ਵੱਲੋਂ ਹਾਂਗਕਾਂਗ ‘ਚ ਲਾਗੂ ਕੀਤੇ ਗਏ ਨਵੇਂ ਰਾਸ਼ਟਰੀ ਸੁਰੱਖਿਆ ਕਾਨੂੰਨ ਦੀ ਅਮਰੀਕਾ, ਬ੍ਰਿਟੇਨ, ਜਾਪਾਨ ਅਤੇ ਆਸਟਰੇਲੀਆ ਵਰਗੇ ਕਈ ਦੇਸ਼ਾਂ ਨੇ ਅਲੋਚਨਾ ਕੀਤੀ ਹੈ। ਇਸ ਨਵੇਂ ਕਾਨੂੰਨ ਨੂੰ ਲੈ ਕੇ ਹਾਂਗਕਾਂਗ ‘ਚ ਵੱਡੀ ਗਿਣਤੀ ‘ਚ ਵਿਰੋਧ ਪ੍ਰਦਰਸ਼ਨ ਵੀ ਹੋਏ। ਇਸ ਸਭ ਦੇ ਬਾਵਜੂਦ ਚੀਨ ਨੇ ਹਾਂਗ ਕਾਂਗ ‘ਚ ਰਾਸ਼ਟਰੀ ਸੁਰੱਖਿਆ ਕ਼ਾਨੂਨ ਦਾ ਪਹਿਲਾਂ ਦਫਤਰ ਖੋਲ੍ਹ ਦਿੱਤਾ ਹੈ। ਇਸ ‘ਚ ਹੀ ਆਸਟ੍ਰੇਲੀਆ ਹਵਾਲਗੀ ਸੰਧੀ ਨੂੰ ਖਤਮ ਕਰਨ ਤੋਂ ਬਾਅਦ ਹਾਂਗਕਾਂਗ ਵਿੱਚ 10 ਹਜ਼ਾਰ ਲੋਕਾਂ ਲਈ ਸਥਾਈ ਨਿਵਾਸ ਦਾ ਪ੍ਰਸਤਾਵ ਦੇਣ ਜਾ ਰਿਹਾ ਹੈ।

ਦਾਸ ਦਈਏ ਕਿ ਆਸਟ੍ਰੇਲੀਆ ਦੀ ਸਰਕਾਰ ਨੇ ਕਿਹਾ ਹੈ ਕਿ ਉਹ ਇੱਥੇ ਰਹਿੰਦੇ 10,000 ਹਾਂਗ ਕਾਂਗ ਦੇ ਨਾਗਰਿਕਾਂ ਨੂੰ ਉਨ੍ਹਾਂ ਦੇ ਮੌਜੂਦਾ ਵੀਜ਼ਾ ਦੀ ਮਿਆਦ ਖਤਮ ਹੋਣ ਤੋਂ ਬਾਅਦ ਸਥਾਈ ਰੈਜ਼ੀਡੈਂਸੀ ਲਈ ਅਰਜ਼ੀ ਦੇਣ ਦਾ ਮੌਕਾ ਦੇਵੇਗੀ। ਪ੍ਰਧਾਨ ਮੰਤਰੀ ਸਕਾਟ ਮੌਰਿਸਨ ਦੀ ਸਰਕਾਰ ਦਾ ਮੰਨਣਾ ਹੈ ਕਿ ਹਾਂਗਕਾਂਗ ਵਿਚ ਨਵੇਂ ਸਖਤ ਰਾਸ਼ਟਰੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦਾ ਅਰਥ ਹੈ ਕਿ ਲੋਕਤੰਤਰ ਦੇ ਹਮਾਇਤੀਆਂ ਨੂੰ ਰਾਜਨੀਤਿਕ ਅਤਿਆਚਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਆਸਟ੍ਰੇਲੀਆ ਦੇ ਕਾਰਜਕਾਰੀ ਇਮੀਗ੍ਰੇਸ਼ਨ ਮੰਤਰੀ ਐਲਨ ਟੂਡਗੇ ਨੇ ਕਿਹਾ ਕਿ, ‘ਇਸ ਦਾ ਮਤਲਬ ਹੈ ਕਿ ਹਾਂਗ ਕਾਂਗ ਪਾਸਪੋਰਟ ਵਾਲੇ ਬਹੁਤ ਸਾਰੇ ਲੋਕ ਕਿਤੇ ਹੋਰ ਜਾਣ ਲਈ ਜਗ੍ਹਾ ਦੀ ਭਾਲ ਕਰਨਗੇ। ਇਸ ਲਈ ਅਸੀਂ ਹਾਂਗਕਾਂਗ ਦੇ ਨਾਗਰਿਕਾਂ ਅੱਗੇ ਆਸਟ੍ਰੇਲੀਆ ਦੇ ਵੀਜ਼ਾ ਦਾ ਵਿਕਲਪ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਥਾਈ ਨਿਵਾਸ ਪ੍ਰਾਪਤ ਕਰਨ ਲਈ ਬਿਨੈਕਾਰਾਂ ਨੂੰ ਚਰਿੱਤਰ, ਰਾਸ਼ਟਰੀ ਸੁਰੱਖਿਆ ਅਤੇ ਕੁਝ ਹੋਰ ਪ੍ਰੀਖਿਆਵਾਂ ਪਾਸ ਕਰਨੀਆਂ ਲਾਜ਼ਮੀ ਹੋਣਗੀਆਂ। ਸਥਾਈ ਨਿਵਾਸੀ ਤੋਂ ਬਾਅਦ ਨਾਗਰਿਕਤਾ ਪ੍ਰਾਪਤ ਕਰਨ ਦਾ ਰਸਤਾ ਵੀ ਸਾਫ ਹੋ ਜਾਵੇਗਾ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਮੌਰਿਸਨ ਨੇ ਪਿਛਲੇ ਹਫਤੇ ਐਲਾਨ ਕੀਤਾ ਸੀ ਕਿ ਆਸਟਰੇਲੀਆ ਨੇ ਹਾਂਗ ਕਾਂਗ ਨਾਲ ਆਪਣੀ ਹਵਾਲਗੀ ਸੰਧੀ ਨੂੰ ਖਤਮ ਕਰ ਦਿੱਤਾ ਹੈ ਅਤੇ ਹਾਂਗ ਕਾਂਗ ਦੇ ਨਾਗਰਿਕਾਂ ਦੇ ਵੀਜ਼ਾ ਦੀ ਮਿਆਦ ਦੋ ਸਾਲ ਤੋਂ ਵਧਾ ਕੇ ਪੰਜ ਸਾਲ ਕਰ ਦਿੱਤੀ ਗਈ ਹੈ। ਇਸ ‘ਤੇ ਚੀਨੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਸ ਕਦਮ ‘ਤੇ ਅਗਲੀ ਕਾਰਵਾਈ ਲਈ ਆਸਟਰੇਲੀਆ ਦੇ ਅਧਿਕਾਰ ਸੁਰੱਖਿਅਤ ਹਨ।

- Advertisement -

Share this Article
Leave a comment