ਆਸਟਰੇਲੀਆ ਦੇ ਗ੍ਰਹਿ ਮੰਤਰੀ ਪੀਟਰ ਡਟਨ ਕੋਰੋਨਾ ਵਾਇਰਸ ਨਾਲ ਸੰਕਰਮਿਤ

TeamGlobalPunjab
2 Min Read

ਨਿਊਜ਼ ਡੈਸਕ : ਚੀਨ ਦੇ ਵੁਹਾਨ ਤੋਂ ਸ਼ੁਰੂ ਹੋਇਆ ਜਾਨਲੇਵਾ ਕੋਰੋਨਾ ਵਾਇਰਸ ਦੁਨੀਆ ਦੇ 120 ਤੋਂ ਵੱਧ ਦੇਸ਼ਾਂ ‘ਚ ਫੈਲ ਚੁੱਕਾ ਹੈ। ਕੋਰੋਨਾ (COVID-19) ਦੇ ਪ੍ਰਕੋਪ ਤੋਂ ਆਮ ਲੋਕਾਂ ਤੋਂ ਇਲਾਵਾ ਦੁਨੀਆ ਦੇ ਕਈ ਵੱਡੇ ਮੰਤਰੀ ਵੀ ਨਹੀਂ ਬਚ ਪਾਏ ਹਨ। ਜਿਸ ਤੋਂ ਬਾਅਦ ਹੁਣ ਆਸਟਰੇਲੀਆ ਦੇ ਗ੍ਰਹਿ ਮੰਤਰੀ ਪੀਟਰ ਡਟਨ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਏ ਹਨ।

ਹਾਲਾਂਕਿ ਇਸ ਦੀ ਅਧਿਕਾਰਿਕ ਪੁਸ਼ਟੀ ਅਜੇ ਨਹੀਂ ਹੋ ਸਕੀ ਹੈ। ਪਰ ਆਸਟਰੇਲੀਆਈ ਮੀਡੀਆ ਦੇ ਅਨੁਸਾਰ ਗ੍ਰਹਿ ਮੰਤਰੀ ਪੀਟਰ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਇਸ ਤੋਂ ਪਹਿਲਾਂ ਲੰਦਨ ਦੀ ਸਿਹਤ ਮੰਤਰੀ ਨੈਡੀਨ ਡੌਰਿਸ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ।

ਇਸ ਦੇ ਨਾਲ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਕੈਨੇਡਾ ਸੋਫੀ ਗਰਗੋਅਰ ਟਰੂਡੋ ( Sophie Grégoire Trudeau ) ਦੀ ਕੋਰੋਨਾਵਾਇਰਸ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਉਹ ਫਿਲਹਾਲ ਠੀਕ ਮਹਿਸੂਸ ਕਰ ਰਹੀ ਹਨ ਉਨ੍ਹਾਂ ਨੂੰ ਹਲਕੇ ਲੱਛਣ ਹਨ ਅਤੇ ਉਹ ਆਇਸੋਲੇਸ਼ਨ ਵਿੱਚ ਰਹਿਣਗੇ।

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਕੋਰੋਨਾਵਾਇਰਸ ਦੇ ਤੇਜ਼ੀ ਨਾਲ ਵੱਧ ਰਹੇ ਪ੍ਰਭਾਵਾਂ ਦੇ ਮੱਦੇਨਜ਼ਰ ਅਮਰੀਕਾ ‘ਚ ਨੈਸ਼ਨਲ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਰਾਸ਼ਟਰਪਤੀ ਬਿਲ ਕਲਿੰਟਨ ਨੇ ਸਾਲ 2000 ਵਿੱਚ ਵੈਸਟ ਨੀਲ ਵਾਇਰਸ (West Nile Virus) ਨਾਲ ਨਿਪਟਣ ਲਈ ਨੈਸ਼ਨਲ ਐਮਰਜੈਂਸੀ ਦਾ ਐਲਾਨ ਕੀਤਾ ਸੀ।

ਤਾਜਾ ਜਾਣਕਾਰੀ ਅਨੁਸਾਰ ਹੁਣ ਤੱਕ ਕੋਰੋਨਾ ਵਾਇਰਸ ਨਾਲ 5200 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 1 ਲੱਖ 38 ਹਜ਼ਾਰ ਤੋਂ ਵੱਧ ਲੋਕ ਇਸ ਵਾਇਰਸ ਨਾਲ ਸੰਕਰਮਿਤ ਹਨ।

Share This Article
Leave a Comment