ਆਸਟ੍ਰੇਲੀਆ ਦੇ ਰੱਖਿਆ ਮੰਤਰੀ ਮਾਰਲੇਸ ਅੱਜ ਤੋਂ ਤਿੰਨ ਦਿਨਾਂ ਭਾਰਤ ਦੇ ਦੌਰੇ ‘ਤੇ, ਰਾਜਨਾਥ ਸਮੇਤ ਇਨ੍ਹਾਂ ਨੇਤਾਵਾਂ ਨਾਲ ਕਰਨਗੇ ਮੁਲਾਕਾਤ

ਕੈਨਬਰਾ- ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਰਿਚਰਡ ਮਾਰਲੇਸ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ‘ਤੇ ਆ ਰਹੇ ਹਨ। ਉਹ ਇੱਥੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ।

ਆਸਟਰੇਲੀਆ ਤੋਂ ਰਵਾਨਾ ਹੋਣ ਤੋਂ ਪਹਿਲਾਂ, ਮਾਰਲੇਸ ਨੇ ਕਿਹਾ ਕਿ ਉਹ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਪਹਿਲੀ ਦੁਵੱਲੀ ਮੀਟਿੰਗ ਦੀ ਉਡੀਕ ਕਰ ਰਹੇ ਹਨ। ਦੌਰੇ ਦੌਰਾਨ ਉਹ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਵੀ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ ਉਹ ਰਾਸ਼ਟਰੀ ਸੁਰੱਖਿਆ ਅਤੇ ਰੱਖਿਆ ਨਾਲ ਜੁੜੇ ਨੀਤੀ ਨਿਰਮਾਤਾਵਾਂ ਅਤੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਨਗੇ।

ਮਾਰਲੇਸ ਨੇ ਕਿਹਾ, “ਮੈਂ ਆਪਣੇ ਹਮਰੁਤਬਾ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਮਿਲਣ ਅਤੇ ਸਾਡੀ ਪਹਿਲੀ ਦੁਵੱਲੀ ਰੱਖਿਆ ਮੰਤਰੀਆਂ ਦੀ ਬੈਠਕ ਦੀ ਮੇਜ਼ਬਾਨੀ ਕਰਨ ਲਈ ਉਤਸੁਕ ਹਾਂ।” 23 ਮਈ ਨੂੰ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੇ ਅਹੁਦਾ ਸੰਭਾਲਣ ਤੋਂ ਬਾਅਦ ਮਾਰਲੇਸ ਦੀ ਇਹ ਫੇਰੀ ਆਸਟ੍ਰੇਲੀਆ ਦੀ ਪਹਿਲੀ ਉੱਚ ਪੱਧਰੀ ਯਾਤਰਾ ਹੈ।

ਉਪ ਪ੍ਰਧਾਨ ਮੰਤਰੀ ਮਾਰਲੇਸ ਨੇ ਕਿਹਾ, “ਮੰਤਰੀ ਰਾਜਨਾਥ ਸਿੰਘ ਨੇ ਭਾਰਤ-ਆਸਟ੍ਰੇਲੀਆ ਰੱਖਿਆ ਸਬੰਧਾਂ ਨੂੰ ਅੱਗੇ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਮੈਂ ਸਾਡੀ ਵਿਆਪਕ ਰਣਨੀਤਕ ਭਾਈਵਾਲੀ ਦੇ ਰੱਖਿਆ ਥੰਮ੍ਹ ਨੂੰ ਵਧਾਉਣ ਲਈ ਉਨ੍ਹਾਂ ਦੇ ਨਾਲ ਕੰਮ ਕਰਨ ਦੀ ਉਮੀਦ ਕਰਦਾ ਹਾਂ।”

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਪਾਕਿ ਨੇਵੀ ਨੇ ਗਵਾਦਰ ਨੇੜੇ ਡੁੱਬ ਰਹੇ ਭਾਰਤੀ ਜਹਾਜ਼ ‘ਚੋਂ 9 ਭਾਰਤੀਆਂ ਨੂੰ ਬਚਾਇਆ, 1 ਦੀ ਲਾਸ਼ ਬਰਾਮਦ

ਕਰਾਚੀ: ਪਾਕਿਸਤਾਨੀ ਜਲ ਸੈਨਾ ਨੇ ਗਵਾਦਰ ਦੇ ਕੋਲ ਡੁੱਬ ਰਹੇ ਭਾਰਤੀ ਜਹਾਜ਼ ਜਮਨਾ ਸਾਗਰ ਵਿੱਚੋਂ …

Leave a Reply

Your email address will not be published.