ਪਟਿਆਲਾ: ਪੰਜਾਬ ਵਿੱਚ ਹਰ ਰੋਜ਼ ਅਜਿਹੀਆਂ ਖ਼ਬਰਾਂ ਆਉਂਦੀਆਂ ਹਨ ਜੋ ਦਿਲ ਨੂੰ ਦਹਿਲਾ ਦਿੰਦੀਆਂ ਹਨ। ਖਾਸ ਕਰਕੇ ਬਲਾਤਕਾਰ ਦੀਆਂ ਖ਼ਬਰਾਂ ਸੁਣ ਕੇ ਹਰ ਕੋਈ ਕੰਨ ਢੱਕ ਲੈਂਦਾ ਹੈ। ਅਜਿਹਾ ਲੱਗਦਾ ਹੈ ਕਿ ਸਿਰਫ਼ ਔਰਤਾਂ ਹੀ ਨਹੀਂ, ਛੋਟੇ ਬੱਚੇ ਵੀ ਹੁਣ ਸੁਰੱਖਿਅਤ ਨਹੀਂ ਹਨ। ਅਜਿਹਾ ਹੀ ਇੱਕ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਆਟੋ ਚਾਲਕ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਆਟੋ ਰਿਕਸ਼ਾ ਚਾਲਕ ਨੇ 12 ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਬੱਚੀ ਨੂੰ ਸਕੂਲ ਛੱਡਦਾ ਸੀ ਤੇ ਲੈ ਕੇ ਆਉਂਦਾ ਸੀ। ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਲੜਕੀ ਗਰਭਵਤੀ ਹੋ ਗਈ।
ਇਸ ਦਾ ਖੁਲਾਸਾ ਉਦੋਂ ਹੋਇਆ ਜਦੋਂ ਬੱਚੀ ਦੀ ਸਿਹਤ ਵਿਗੜੀ ਅਤੇ ਉਸਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਜਾਂਚ ਦੌਰਾਨ ਪਤਾ ਲੱਗਾ ਕਿ ਉਹ ਗਰਭਵਤੀ ਹੈ। ਬੱਚੀ ਨੇ ਆਪਣੇ ਪਰਿਵਾਰ ਨੂੰ ਸਾਰੀ ਸੱਚਾਈ ਦੱਸੀ। ਇਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਆਟੋ ਚਾਲਕ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।ਪੰਜਵੀਂ ਜਮਾਤ ਵਿੱਚ ਪੜ੍ਹਦੀ ਇਸ 12 ਸਾਲਾ ਬੱਚੀ ਨੂੰ ਪੰਜ ਮਹੀਨਿਆਂ ਦੀ ਗਰਭਵਤੀ ਹੋਣ ਕਾਰਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਬੱਚੀ ਦੀ ਮਾਂ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦੀ ਬੱਚੀ ਪੰਜਵੀਂ ਜਮਾਤ ਵਿੱਚ ਪੜ੍ਹਦੀ ਸੀ। ਉਸ ਦੀ 12 ਸਾਲ ਦੀ ਬੇਟੀ ਹਰ ਰੋਜ਼ ਆਟੋ ਰਿਕਸ਼ਾ ਰਾਹੀਂ ਸਕੂਲ ਜਾਂਦੀ ਸੀ। ਇਸ ਦੌਰਾਨ ਮੁਲਜ਼ਮ ਬੱਚੀ ਨੂੰ ਬਿਠਾ ਕੇ ਸੁੰਨਸਾਨ ਪਲਾਟ ਵਿੱਚ ਲੈ ਗਿਆ। ਇਸ ਦੌਰਾਨ ਆਟੋ ਚਾਲਕ ਨੇ ਉਸ ਨਾਲ ਬਲਾਤਕਾਰ ਕੀਤਾ।
ਪੁਲਿਸ ਨੇ ਦੱਸਿਆ ਕਿ ਮੁਲਜ਼ਮ ਸ਼ੁਭਮ ਕਨੌਜੀਆ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐਚ.ਓ ਸੁਖਦੇਵ ਸਿੰਘ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਰਿਮਾਂਡ ਲੈ ਕੇ ਪੁੱਛਗਿੱਛ ਕਰੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।