ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਪਹੁੰਚੇ ਵਿੱਤ ਮੰਤਰੀ ਦਾ ਪ੍ਰਦਰਸ਼ਨਕਾਰੀਆਂ ਵੱਲੋਂ ਵਿਰੋਧ

TeamGlobalPunjab
2 Min Read

ਪਟਿਆਲਾ : ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ ਵਿਰੋਧ ਕੀਤਾ ਗਿਆ। ਮੁਲਾਜ਼ਮਾਂ ਨੇ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ। ਇਸ ਦੌਰਾਨ ਪੁਲਿਸ  ਨੇ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਕੀਤੀ ਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਉਨ੍ਹਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਪੂਰਾ ਨਹੀਂ ਕੀਤਾ।ਮਨਪ੍ਰੀਤ ਸਿੰਘ ਬਾਦਲ ਗਣਤੰਤਰ ਦਿਵਸ 2022 ਦੇ ਮੌਕੇ ‘ਤੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਪਟਿਆਲਾ ਪਹੁੰਚੇ ਸਨ। ਉਨ੍ਹਾਂ ਦਾ ਵਿਰੋਧ ਕਰਨ ਲਈ ਠੇਕਾ ਮੁਲਾਜ਼ਮ ਵੀ ਉਥੇ ਪਹੁੰਚੇ ਹੋਏ ਸਨ। ਮਨਪ੍ਰੀਤ ਬਾਦਲ ਨੂੰ ਵੇਖਦੇ ਹੀ ਠੇਕਾ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਤੇ ਕਾਲੇ ਝੰਡੇ ਵਿਖਾਉਣੇ ਸ਼ੁਰੂ ਕਰ ਦਿੱਤੇ।

ਪ੍ਰਦਰਸ਼ਨਕਾਰੀ ਤੈਅ ਪ੍ਰੋਗਰਾਮ ਤਹਿਤ ਬੁੱਧਵਾਰ ਦੀ ਸਵੇਰ ਬਾਰਾਂ ਸੋਬਤੀ ਨੇੜੇ ਇਕੱਤਰ ਹੋਏ ਜਿਸ ਦੀ ਭਿਣਕ ਲੱਗਦਿਆਂ ਹੀ ਪੁਲਿਸ ਫੋਰਸ ਨੇ ਇਨ੍ਹਾਂ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਬੈਠ ਕੇ ਗੱਲਬਾਤ ਕਰਨ ਲਈ ਮਨਾਉਣਾ ਚਾਹਿਆ ਪਰ ਗੱਲ ਨਾ ਬਣੀ। ਕਾਫ਼ੀ ਖਿੱਚ ਧੂਹ ਤੋਂ ਬਾਅਦ ਪੁਲਿਸ ਨੇ ਸਖ਼ਤ ਰਵੱਈਆ ਅਪਣਾਉਂਦਿਆਂ ਪ੍ਰਦਰਸ਼ਨਕਾਰੀਆਂ ਤੋਂ ਆਪਣੀਆਂ ਬੱਸਾਂ ਵਿੱਚ ਡੱਕ ਲਿਆ ਤੇ ਨੇੜਲੇ ਥਾਣਿਆਂ ਤਕ ਪਹੁੰਚਾਇਆ।

ਇਹ ਵੀ ਪੜ੍ਹੋ:ਇਸ ਵਾਰ ਗਣਤੰਤਰ ਦਿਵਸ ‘ਤੇ ਪਰੰਪਰਾਵਾਂ ‘ਚ ਬਦਲਾਅ, ਜਾਣੋ ਰਾਜਪਥ ‘ਤੇ ਕੀ ਹੋਵੇਗਾ ਖਾਸ? 

- Advertisement -

ਦਸ ਦਈਏ ਕਿ  ਠੇਕਾ ਮੁਲਾਜ਼ਮ ਲੰਮੇ ਸਮੇਂ ਤੋਂ ਉਨ੍ਹਾਂ ਨੂੰ ਪੱਕਾ ਕਰਨ ਦੀ ਮੰਗ ਕਰ ਰਹੇ ਹਨ। ਪੰਜਾਬ ਸਰਕਾਰ ਨੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਆਪਣੇ ਵਾਅਦੇ ਨੂੰ ਪੂਰਾ ਨਹੀਂ ਕੀਤਾ। ਇਸ ਤੋਂ ਪਹਿਲਾਂ ਵੀ ਠੇਕਾ ਮੁਲਾਜ਼ਮ ਕਈ ਵਾਰ ਮਨਪ੍ਰੀਤ ਬਾਦਲ ਦਾ ਵਿਰੋਧ ਕਰ ਚੁੱਕੇ ਹਨ।

Share this Article
Leave a comment