ਅਦਾਕਾਰ ਆਯੁਸ਼ਮਾਨ ਖੁਰਾਨਾ ਦੇ ਪਿਤਾ ਦਾ ਚੰਡੀਗੜ੍ਹ ‘ਚ ਦੇਹਾਂਤ

Prabhjot Kaur
1 Min Read

ਚੰਡੀਗੜ੍ਹ: ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਨਾ ਦੇ ਪਿਤਾ ਤੇ ਮਸ਼ਹੂਰ ਜੋਤਸ਼ੀ ਪੀ ਖੁਰਾਨਾ ਦਾ ਦੇਹਾਂਤ ਹੋ ਗਿਆ ਹੈ। ਪੀ ਖੁਰਾਣਾ ਪਿਛਲੇ ਦੋ ਦਿਨਾਂ ਤੋਂ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ। ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਾਖਲ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਵੈਂਟੀਲੇਟਰ ‘ਤੇ ਸਨ।

ਦੱਸ ਦੇਈਏ ਕਿ ਆਯੁਸ਼ਮਾਨ ਨੂੰ ਅੱਜ ਹੀ ਪੰਜਾਬ ਯੂਨੀਵਰਸਿਟੀ ਵਿੱਚ ਉਪ ਰਾਸ਼ਟਰਪਤੀ ਵੱਲੋਂ ਸਨਮਾਨਿਤ ਕੀਤਾ ਜਾਣਾ ਸੀ। ਦੱਸਣਯੋਗ ਯੋਗ ਹੈ ਕਿ ਆਯੁਸ਼ਮਾਨ ਖੁਰਾਨਾ ਆਪਣੇ ਪਿਤਾ ਪੀ ਖੁਰਾਨਾ ਦੇ ਬਹੁਤ ਕਰੀਬ ਸਨ। ਉਹ ਅਕਸਰ ਸੋਸ਼ਲ ਮੀਡੀਆ ‘ਤੇ ਆਪਣੇ ਪਿਤਾ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment