Breaking News

ਕਾਂਗਰਸ ਦੇ ਲੋਕ ਸਭਾ ਮੈਂਬਰ ਦਾ ਭਰਾ ਅਕਾਲੀ ਦਲ ‘ਚ ਸ਼ਾਮਲ, ਕਿਹਾ- ਪੈਸੇ ਲੈ ਕੇ ਵੇਚੀਆਂ ਗਈਆਂ ਟਿਕਟਾਂ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ‘ਚ ਖਡੂਰ ਸਾਹਿਬ ਤੋਂ ਆਜ਼ਾਦ ਤੌਰ ‘ਤੇ ਨਾਮਜ਼ਦਗੀ ਭਰਨ ਵਾਲੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਭਰਾ ਹਰਪਿੰਦਰ ਸਿੰਘ ਰਾਜਨ ਗਿੱਲ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ। ਰਾਜਨ ਗਿੱਲ ਨੇ ਕਾਂਗਰਸੀ ਉਮੀਦਵਾਰ ਵਜੋਂ ਖਡੂਰ ਸਾਹਿਬ ਤੋਂ ਨਾਮਜਦਗੀ ਪੱਤਰ ਵੀ ਭਰੇ ਸਨ ਪਰ ਕਾਂਗਰਸ ਤੋਂ ਟਿਕਟ ਨਾ ਮਿਲਣ ਕਰਕੇ ਉਨ੍ਹਾਂ ਦੀ ਨਾਮਜ਼ਦਗੀ ਰੱਦ ਕਰ ਦਿੱਤੀ ਗਈ। ਅੱਜ ਬੁੱਧਵਾਰ ਉਨ੍ਹਾਂ ਦੇ ਭਰਾ ਰਾਜਨ ਗਿੱਲ ਆਪਣੇ ਲਗਭਗ 500 ਸਾਥੀਆਂ ਸਣੇ ਅਕਾਲੀ ਦਲ ਵਿੱਚ ਸ਼ਾਮਲ ਹੋਏ।

ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ।

ਇਸ ਮੌਕੇ ਰਾਜਨ ਗਿੱਲ ਨੇ  ਕਿਹਾ ਕਿ ਉਹ ਪਰਿਵਾਰ ਦੀ ਸਹਿਮਤੀ ਨਾਲ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।  ਉਨ੍ਹਾਂ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਿਆ ‘ਤੇ ਕਿਹਾ ਕਿ ਕਾਂਗਰਸ ਪਾਰਟੀ ਦਾ ਪਤਨ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਸਬੀਰ ਸਿੰਘ ਡਿੰਪਾ ਵੀ ਕਾਂਗਰਸ ਪਾਰਟੀ ਤੋਂ ਖਫ਼ਾ ਹਨ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ 14 ਫਰਵਰੀ ਨੂੰ ਪੰਜਾਬ ‘ਚ ਕਰਨਗੇ ਚੋਣ ਰੈਲੀ

ਉਨ੍ਹਾਂ ਦੋਸ਼ ਲਾਉਂਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਨੇ ਮਾਫੀਆ ਨੂੰ ਟਿਕਟਾਂ ਦਿੱਤੀਆਂ ਹਨ ਅਤੇ ਕਰੋੜਾਂ ਰੁਪਏ ਵਿੱਚ ਵੇਚੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਰੇਤਾ ਵੇਚਿਆ ਅਤੇ ਨਾ ਹੀ ਸ਼ਰਾਬ ਵੇਚੀ ਹੈ, ਇਸ ਲਈ ਟਿਕਟ ਨਹੀਂ ਮਿਲੀ। ਉਹ ਅਕਾਲੀ ਦਲ ਵਿੱਚ ਇਸ ਲਈ ਸ਼ਾਮਲ ਹੋਏ ਕਿਉਂਕਿ ਅਕਾਲੀ ਦਲ ਨਾਲ ਖੜਾ ਰਹਿੰਦਾ ਹੈ।

Check Also

CM ਮਾਨ ਨੇ ਕਿਹਾ ਸਿੱਧੂ ਤੇ ਮਜੀਠੀਆ ਇੱਕੋ-ਥਾਲੀ ਦੇ ਚੱਟੇ-ਵੱਟੇ, ਮਜੀਠੀਆ ਨੇ ਟਵੀਟ ਦਾ ਦਿਤਾ ਮੋੜਵਾਂ ਜਵਾਬ

ਚੰਡੀਗੜ੍ਹ :  CM ਮਾਨ ਨੇ ਅੱਜ ਸ਼ਾਇਰੀ ਵਾਲਾ ਇਕ ਟਵੀਟ ਕਰਕੇ ਆਪਣੇ ਸਿਆਸੀ ਵਿਰੋਧੀਆਂ ਨੂੰ …

Leave a Reply

Your email address will not be published. Required fields are marked *