ਬ੍ਰਿਟਿਸ਼ ਕੋਲੰਬੀਆ ‘ਚ 12 ਮਈ ਤੱਕ ਵਧਾਈ ਗਈ ਐਮਰਜੈਂਸੀ

TeamGlobalPunjab
1 Min Read

ਟੋਰਾਂਟੋ: ਕੈਨੇਡਾ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 51,600 ਪਾਰ ਪੁੱਜ ਗਈ ਹੈ ਅਤੇ ਮੌਤਾਂ ਦੀ ਗਿਣਤੀ 3 ਹਜ਼ਾਰ ਪਾਰ ਹੋ ਗਈ ਹੈ। ਜਿਸਨੂੰ ਦੇਖਦਿਆਂ ਬ੍ਰਿਟਿਸ਼ ਕੋਲੰਬੀਆ ਵਿਚ ਐਮਰਜੈਂਸੀ 12 ਮਈ ਤੱਕ ਵਧਾ ਦਿਤੀ ਗਈ ਹੈ। ਸੂਬੇ ਦੇ ਪ੍ਰੀਮੀਅਰ ਜੌਹਨ ਹੌਰਗਨ ਨੇ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵੱਲੋਂ ਦਿੱਤੇ ਯੋਗਦਾਨ ਦੀ ਸ਼ਲਾਘਾ ਕੀਤੀ।

ਦੱਸ ਦਈਏ ਕਿ ਬ੍ਰਿਟਿਸ਼ ਕੋਲੰਬੀਆ ਵਿਚ ਹੁਣ ਤੱਕ 2100 ਮਰੀਜ਼ ਸਾਹਮਣੇ ਆਏ ਹਨ ਅਤੇ 100 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਦੂਜੇ ਪਾਸੇ ਓਨਟਾਰੀਓ ਵਿਚ ਬੁੱਧਵਾਰ ਨੂੰ 347 ਨਵੇਂ ਮਾਮਲੇ ਸਾਹਮਣੇ ਆਏ ਜੋ 6 ਅਪ੍ਰੈਲ ਤੋਂ ਬਾਅਦ ਸਭ ਤੋਂ ਹੇਠਲਾ ਅੰਕੜਾ ਮੰਨਿਆ ਜਾ ਰਿਹਾ ਹੈ।

Share this Article
Leave a comment