ਗੁਰਦਾਸ ਮਾਨ ਨੇ ਨਕੋਦਰ ਮੇਲੇ ‘ਚ ਸਾਈਂ ਲਾਡੀ ਸ਼ਾਹ ਨੂੰ ਦੱਸ ਦਿੱਤਾ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼, ਸਿੱਖ ਭਾਈਚਾਰੇ ‘ਚ ਰੋਸ

TeamGlobalPunjab
1 Min Read

ਚੰਡੀਗੜ੍ਹ: ਪੰਜਾਬੀ ਗਾਇਕ ਗੁਰਦਾਸ ਮਾਨ ਮੁੜ ਵਿਵਾਦਾਂ ’ਚ ਘਿਰ ਗਏ ਹਨ। ਗੁਰਦਾਸ ਮਾਨ ਨੇ ਨਕੋਦਰ ਵਿਖੇ ਮੇਲੇ ‘ਚ ਪ੍ਰੋਗਰਾਮ ਦੌਰਾਨ ਕੁਝ ਅਜਿਹਾ ਕਹਿ ਦਿੱਤਾ, ਜਿਸ ਕਾਰਨ ਉਹ ਮੁੜ ਲੋਕਾਂ ਦੇ ਨਿਸ਼ਾਨੇ ’ਤੇ ਆ ਗਏ ਹਨ।

ਗੁਰਦਾਸ ਮਾਨ ਨੇ ਪ੍ਰੋਗਰਾਮ ਦੌਰਾਨ ਸਟੇਜ ‘ਤੇ ਸਾਈਂ ਲਾਡੀ ਸ਼ਾਹ ਨੂੰ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸ ਦਿੱਤਾ। ਇਸ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਸਿੱਖ ਭਾਈਚਾਰੇ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

 

View this post on Instagram

 

- Advertisement -

A post shared by Papalpreet Singh (@papalpreet_singh)

ਇਸ ਤੋਂ ਇਲਾਵਾ ਸਿੱਖ ਜਥੇਬੰਦੀਆਂ ਵਲੋਂ ਨਕੋਦਰ ਵਿਖੇ ਗੁਰਦਾਸ ਮਾਨ ਖ਼ਿਲਾਫ਼ ਪਰਚਾ ਦਰਜ ਕਰਵਾਉਣ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਗੁਰਦਾਸ ਮਾਨ ਖ਼ਿਲਾਫ਼ ਕੋਈ ਕਾਰਵਾਈ ਨਾ ਹੋਈ ਤਾਂ ਉਨ੍ਹਾਂ ਵਲੋਂ ਸੂਬੇ ਭਰ ’ਚ ਗੁਰਦਾਸ ਮਾਨ ਖ਼ਿਲਾਫ਼ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।

ਦੱਸ ਦਈਏ ਇਸ ਤੋਂ ਪਹਿਲਾਂ ਗੁਰਦਾਸ ਮਾਨ ਨੇ ਪੰਜਾਬੀ ਬੋਲੀ ਬਾਰੇ ਬਿਆਨ ਦਿੱਤਾ ਸੀ ਜਿਸ ਕਰਕੇ ਉਹ ਵਿਵਾਦ ਵਿੱਚ ਘਿਰ ਗਏ ਸੀ।

TAGGED:
Share this Article
Leave a comment