ਅੰਮ੍ਰਿਤਸਰ: ਵਿਵਾਦਾ ਮਗਰੋਂ ਬਾਬਾ ਟੇਕ ਸਿੰਘ ਧਨੌਲਾ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਕਰੀਬ ਇੱਕ ਮਹੀਨਾ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਬਾਬਾ ਟੇਕ ਸਿੰਘ ਧਨੌਲਾ ਦੀ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਬਿਨਾਂ ਕਿਸੇ ਪਹਿਲਾਂ ਤੋਂ ਨਿਰਧਾਰਿਤ ਪ੍ਰੋਗਰਾਮ ਦੇ ਅਚਾਨਕ ਤਾਜਪੋਸ਼ੀ ਕਰ ਦਿੱਤੀ ਗਈ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੇਵਾ ਸੰਭਾਲੀ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੱਗੜੀ ਭੇਟ ਕਰਕੇ ਧਨੌਲਾ ਦੀ ਤਾਜਪੋਸ਼ੀ ਕੀਤੀ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਪਾਲ ਸਿੰਘ ਧੰਗੇੜਾ ਤੋਂ ਇਲਾਵਾ, ਭਾਈ ਰਣਜੀਤ ਸਿੰਘ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸਾਹਿਬ ਵੀ ਮੌਜੂਦ ਸਨ।
ਪੰਜ ਪਿਆਰਿਆਂ ਤੋਂ ਇਲਾਵਾ ਕੁਝ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ ਜਦਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਦਸਤਾਰ ਭੇਟ ਕੀਤੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।