ਲੁਧਿਆਣਾ : ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ਵਿੱਚ ਵੈਂਟੀਲੇਟਰ ‘ਤੇ ਹਨ। ਇਹ ਜਾਣਕਾਰੀ ਉਨ੍ਹਾਂ ਦੇ ਨਜ਼ਦੀਕੀ ਮਿੱਤਰ ਅਮਰਜੀਤ ਟਿੱਕਾ ਵੱਲੋਂ ਸਾਂਝੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਛਿੰਦਾ ਨੇ ਕੁੱਝ ਦਿਨ ਪਹਿਲਾਂ ਲੁਧਿਆਣਾ ਦੇ ਔਰੀਸਨ ਹਸਪਤਾਲ ਤੋਂ ਛੋਟਾ ਜਿਹਾ ਆਪ੍ਰੇਸ਼ਨ ਕਰਵਾਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਕਿਸੇ ਕਾਰਣ ਇੰਨਫੈਕਸ਼ਨ ਹੋ ਗਿਆ।ਹਾਲਤ ਠੀਕ ਨਾ ਹੋਣ ਕਰਕੇ ਛਿੰਦਾ ਨੂੰ ਦੀਪ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਉਹ ਵੈਟੀਲੇਟਰ ਤੇ ਹਨ। ਲਗਾਤਾਰ ਕਈ ਗਾਇਕ ਵੀ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚ ਰਹੇ ਹਨ।
ਪੰਜਾਬੀ ਗਾਇਕ ਬੱਬੂ ਮਾਨ ਅਤੇ ਅਦਾਕਾਰ ਹੌਬੀ ਧਾਲੀਵਾਲ ਗਾਇਕ ਸੁਰਿੰਦਰ ਸ਼ਿੰਦਾ ਦਾ ਹਾਲ ਚਾਲ ਪੁੱਛਣ ਹਸਪਤਾਲ ਪਹੁੰਚੇ।ਬੱਬੂ ਮਾਨ ਨੇ ਸ਼ਿੰਦੇ ਦੇ ਬੇਟੇ ਨੂੰ ਦਿਲਾਸਾ ਦਿੰਦੇ ਹੋਏ ਕਿਹਾ ਹਿੰਮਤ ਰੱਖੋ ਰੱਬ ਸਭ ਠੀਕ ਕਰ ਦੇਵੇਗਾ। ਹੌਬੀ ਧਾਲੀਵਾਲ ਨੇ ਕਿਹਾ ਕਿ ਸ਼ਿੰਦਾ ਜ਼ਿੰਦਗੀ ਦੇ ਦੁੱਖਾਂ-ਦਰਦਾਂ ਨਾਲ ਲੜ ਰਿਹਾ ਹੈ। 2 ਦਿਨਾਂ ਤੋਂ ਕੁਝ ਸੁਧਾਰ ਹੋਇਆ ਹੈ। ਪ੍ਰਮਾਤਮਾ ਇਹਨਾਂ ਨੂੰ ਜਲਦੀ ਠੀਕ ਕਰਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.