ਕਿਸਾਨਾਂ ‘ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਿਰੋਧ ‘ਚ ਬੱਬੂ ਮਾਨ ਨੇ ਕੀਤਾ ਵੱਡਾ ਐਲਾਨ

TeamGlobalPunjab
1 Min Read

ਨਿਊਜ਼ ਡੈਸਕ : ਕਰਨਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ‘ਚ ਲੋਕ ਆਪਣੀ ਆਵਾਜ਼ ਚੁੱਕ ਰਹੇ ਹਨ। ਟੋਲ ਪਲਾਜ਼ਾ ’ਤੇ ਧਰਨਾ ਦੇ ਰਹੇ ਕਿਸਾਨਾਂ ’ਤੇ ਬੀਤੇ ਦਿਨੀਂ ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ, ਜਿਸ ‘ਚ ਕਈ ਕਿਸਾਨ ਗੰਭੀਰ ਜ਼ਖਮੀ ਹੋ ਗਏ ਸਨ ਅਤੇ ਤਸ਼ੱਦਦ ਦਾ ਸ਼ਿਕਾਰ ਹੋਏ ਇੱਕ ਕਿਸਾਨ ਦੀ ਮੌਤ ਵੀ ਹੋ ਗਈ ਸੀ।

ਪੰਜਾਬ ਦੇ ਪ੍ਰਸਿੱਧ ਗਾਇਕ ਬੱਬੂ ਮਾਨ ਨੇ ਵੀ ਲਾਠੀਚਾਰਜ ਦੇ ਵਿਰੋਧ ‘ਚ ਆਪਣੀ ਆਵਾਜ਼ ਚੁੱਕਦਿਆਂ ਵੱਡਾ ਐਲਾਨ ਕੀਤਾ ਹੈ। ਬੱਬੂ ਮਾਨ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਲਿਖਿਆ, ‘ਸ਼ਾਂਤਮਈ ਧਰਨਾਕਾਰੀ ਕਿਸਾਨਾਂ ‘ਤੇ ਡਾਂਗਾ ਵਰਾਉਣ ਵਾਲੇ ਹਰ ਪੁਲਿਸ ਮੁਲਾਜ਼ਮ ਦਾ ਪਿੰਡ-ਪਿੰਡ ਸ਼ਹਿਰ-ਸ਼ਹਿਰ ਸਮਾਜਿਕ ਪੱਧਰ ‘ਤੇ ਬਾਈਕਾਟ ਕੀਤਾ ਜਾਵੇ। ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਹਰ ਸਿਆਸੀ ਜਮਾਤ ਦਾ ਬਾਈਕਾਟ ਕੀਤਾ ਜਾਵੇ ਤੇ ਮੈਂ ਅੱਜ ਤੋਂ ਕਰ ਰਿਹਾ ਹਾਂ।’

Share This Article
Leave a Comment