ਕਿਸਾਨਾਂ ਨੂੰ ਸਮਰਥਨ ਦੇਣ ਦਿੱਲੀ ਪਹੁੰਚਿਆ ਗਾਇਕ ਬੱਬੂ ਮਾਨ

TeamGlobalPunjab
1 Min Read

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਜਾਰੀ ਹੈ, ਵਿਰੋਧ ਕਰਦੇ ਲੱਖਾਂ ਦੀ ਗਿਣਤੀ ‘ਚ ਕਿਸਾਨ ਪੰਜਾਬ ਤੋਂ ਦਿੱਲੀ ਪਹੁੰਚ ਗਏ ਹਨ ਅਤੇ ਬਾਰਡਰ ‘ਤੇ ਧਰਨਾ ਲਗਾ ਕੇ ਬੈਠੇ ਹੋਏ ਹਨ। ਦਿੱਲੀ ਦੇ ਬਾਰਡਰ ‘ਤੇ ਕਿਸਾਨਾਂ ਵੱਲੋਂ ਲਾਏ ਗਏ ਧਰਨੇ ‘ਚ ਪੰਜਾਬੀ ਸਿੰਗਰ ਬੱਬੂ ਮਾਨ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਕਿਸਾਨਾਂ ਦੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕੀਤਾ ਗਿਆ ਅਤੇ ਉਨ੍ਹਾਂ ਨੇ ਸਾਰੇ ਕਿਸਾਨਾਂ ਨੂੰ ਇੱਕਜੁਟ ਹੋ ਕੇ ਖੇਤੀ ਕਾਨੂੰਨਾਂ ਖਿਲਾਫ ਲੜਨ ਦੀ ਕਿਸਾਨਾਂ ਨੂੰ ਅਪੀਲ ਕੀਤੀ।

ਦਸਣਯੋਗ ਹੈ ਕਿ ਕਿਸਾਨਾਂ ਅੰਦੋਲਨ ਨੂੰ ਪਹਿਲਾਂ ਦਿੱਲੀ ‘ਚ ਆਉਣ ਦੀ ਪਰਮਿਸ਼ਨ ਨਹੀਂ ਦਿੱਤੀ ਸੀ ਤੇ ਜਿਸ ਕਾਰਨ ਉਨ੍ਹਾਂ ਨੂੰ ਰਸਤੇ ‘ਚ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ। ਬੀਤੇ ਦਿਨੀਂ ਸਰਕਾਰ ਨੇ ਕਿਸਾਨਾਂ ਨੂੰ ਬੁਰਾੜੀ ਮੈਦਾਨ ‘ਚ ਧਰਨਾ ਪ੍ਰਦਰਸ਼ਨ ਕਰਨ ਦੀ ਅਨੁਮਤੀ ਦੇ ਦਿੱਤੀ ਸੀ, ਪਰ ਕਿਸਾਨਾਂ ਨੇ ਦਿੱਲੀ ਬਾਰਡਰ ‘ਤੇ ਡਟੇ ਰਹਿਣ ਦਾ ਫੈਸਲਾ ਲਿਆ। ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਕਿਸਾਨ ਮੌਜੂਦਾ ਸਥਾਨ ‘ਤੇ ਹੀ ਆਪਣਾ ਧਰਨਾ ਪ੍ਰਦਰਸ਼ਨ ਜਾਰੀ ਰੱਖਣਗੇ। ਉਹ ਹੋਰ ਕਿਧਰੇ ਵੀ ਨਹੀਂ ਜਾਣਗੇ ਤੇ ਹਰ ਰੋਜ਼ 11 ਵਜੇ ਅਗਲੀ ਰਣਨੀਤੀ ‘ਤੇ ਮੀਟਿੰਗ ਹੋਇਆ ਕਰੇਗੀ।

Share this Article
Leave a comment