ਪੰਜਾਬ ਦਾ ਨਾਮਵਰ ਗਾਇਕ ਭੀੜ ਨੂੰ ਦੇਖ ਕੇ ਇਸ ਕਦਰ ਆਪੇ ਤੋਂ ਬਾਹਰ ਹੋ ਗਿਆ ਅਤੇ ਉਸ ਨੇ ਇੱਕ ਵਿਅਕਤੀ ਨੂੰ ਸ਼ਰੇਆਮ ਥੱਪੜ ਜੜ ਦਿੱਤਾ। ਪੰਜਾਬੀ ਗਾਇਕ ਬੱਬੂ ਮਾਨ ਵੱਲੋਂ ਇੱਕ ਸਿੱਖ ਨੌਜਵਾਨ ਨੂੰ ਚਪੇੜ ਮਾਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ।
ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਦਸਤਾਰਧਾਰੀ ਨੌਜਵਾਨ ਸੈਲਫ਼ੀ ਖਿੱਚਣ ਲਈ ਅੱਗੇ ਆ ਰਿਹਾ ਸੀ ਕਿ ਮਾਨ ਨੇ ਪਿੱਛ ਮੁੜ ਕੇ ਨੌਜਵਾਨ ਦੇ ਮੂੰਹ ‘ਤੇ ਚਪੇੜ ਮਾਰ ਦਿੱਤੀ ।
ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਅਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਫਿਲਹਾਲ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਇਹ ਵੀਡੀਓ ਕਦੋਂ ਦੀ ਅਤੇ ਕਿੱਥੋਂ ਦੀ ਹੈ।