ਨਵੀਂ ਦਿੱਲੀ: ਲੋਕ ਸਭਾ ਚੋਣਾਂ-2024 ਦੀ ਵੋਟਿੰਗ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਤੇ ਨਤੀਜਿਆਂ ਦਾ ਅਜੇ ਐਲਾਨ ਹੋਣਾ ਬਾਕੀ ਹੈ, ਪਰ ਦੇਸ਼ ਦੀ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਦਰਅਸਲ, ਗੁਜਰਾਤ ਮਿਲਕ ਮਾਰਕੀਟਿੰਗ ਫੈੱਡਰੇਸ਼ਨ ਨੇ ਅਮੂਲ ਦੁੱਧ ਦੀਆਂ ਕੀਮਤਾਂ ’ਚ 2 ਰੁਪਏ ਦਾ ਵਾਧਾ ਕੀਤਾ ਹੈ। ਦੁੱਧ ’ਤੇ ਵਧਾਈਆਂ ਗਈਆਂ ਇਹ ਨਵੀਆਂ ਕੀਮਤਾਂ ਸੋਮਵਾਰ (3 ਜੂਨ) ਤੋਂ ਲਾਗੂ ਹੋ ਜਾਣਗੀਆਂ।
ਜੀ.ਸੀ.ਐੱਮ.ਐੱਮ.ਐੱਫ. ਅਨੁਸਾਰ, ਅਮੂਲ ਤਾਜ ਪਾਊਚ ਨੂੰ ਛੱਡ ਕੇ ਬਾਕੀ ਸਾਰੇ ਦੁੱਧ ਦੀਆਂ ਕੀਮਤਾਂ ’ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਵਧੀਆਂ ਕੀਮਤਾਂ ’ਚ ਅਮੂਲ ਗੋਲਡ, ਅਮੂਲ ਤਾਜ਼ਾ ਅਤੇ ਅਮੂਲ ਸ਼ਕਤੀ ਸ਼ਾਮਲ ਹਨ।
ਨਵੀਆਂ ਕੀਮਤਾਂ ਜਾਰੀ ਹੋਣ ਤੋਂ ਬਾਅਦ ਹੁਣ ਲੋਕਾਂ ਨੂੰ ਇਕ ਲੀਟਰ ਦੁੱਧ ਲਈ 66 ਰੁਪਏ ਦੇਣੇ ਪੈਣਗੇ, ਜੋ ਚੋਣਾਂ ਤੋਂ ਪਹਿਲਾਂ 64 ਰੁਪਏ ਪ੍ਰਤੀ ਲੀਟਰ ਵਿਕਦਾ ਸੀ। ਦੁੱਧ ਦੀਆਂ ਵਧਦੀਆਂ ਕੀਮਤਾਂ ਨੂੰ ਦੇਖ ਕੇ ਆਮ ਆਦਮੀ ਦਾ ਬਜਟ ਹਮੇਸ਼ਾ ਹੀ ਗੜਬੜਾ ਜਾਂਦਾ ਹੈ। ਅਜਿਹੇ ’ਚ ਮਹਿੰਗਾਈ ਦੀ ਇਕ ਹੋਰ ਲੱਤ ਗਰੀਬ ਦੇ ਢਿੱਡ ’ਤੇ ਪਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।