ਬਠਿੰਡਾ: ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਵਿੱਚ ਦੋ ਦਿਨਾਂ ਲਈ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਡੀਸੀ ਸ਼ੌਕ ਅਹਿਮਦ ਪਰੇ ਨੇ ਇਹ ਪਾਬੰਦੀ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਤਹਿਤ 9 ਅਤੇ 10 ਅਕਤੂਬਰ ਨੂੰ ਲਗਾਈ ਹੈ।
ਇਸ ਦੌਰਾਨ ਪਿੰਡ ਮਾਈਸਰਖਾਨਾ ਦੀ ਹੱਦ ਅੰਦਰ ਸ਼ਰਾਬ ਦੀ ਵਿਕਰੀ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਦੋ ਦਿਨਾਂ ਦੌਰਾਨ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਵਿੱਚ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਰੱਖਣ ਜਾਂ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ 15 ਅਕਤੂਬਰ ਨੂੰ ਛੁੱਟੀ ਦਾ ਐਲਾਨ
ਜਾਣਕਾਰੀ ਅਨੁਸਾਰ ਜ਼ਿਲ੍ਹੇ ਦੀ ਤਹਿਸੀਲ ਮੌੜ ਅਧੀਨ ਪੈਂਦੇ ਪਿੰਡ ਮਾਈਸਰਖਾਨਾ ਵਿਖੇ 9 ਤੋਂ 10 ਅਕਤੂਬਰ 2024 ਤੱਕ ਧਾਰਮਿਕ ਮੇਲਾ ਲਗਾਇਆ ਜਾ ਰਿਹਾ ਹੈ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਮੇਲੇ ਦੌਰਾਨ ਲੋਕ ਸ਼ਰਾਬ ਅਤੇ ਨਸ਼ੇ ਦੀ ਵਰਤੋਂ ਕਰ ਸਕਦੇ ਹਨ, ਜਿਸ ਕਾਰਨ ਮੇਲੇ ਦਾ ਮਾਹੌਲ ਖਰਾਬ ਹੋ ਸਕਦਾ ਹੈ ਅਤੇ ਸ਼ਰਧਾਲੂਆਂ ਅਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚ ਸਕਦੀ ਹੈ। ਇਸ ਨੂੰ ਧਿਆਨ ‘ਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।