ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਫਤਹਿਗੜ ਸਾਹਿਬ ਨਾਲ ਸੰਬੰਧਿਤ ਇੰਦਰ ਸਿੰਘ ਨਾਮਸੋਤ ਨੇ ਆਮ ਆਦਮੀ ਪਾਰਟੀ (ਆਪ) ‘ਚ ਸ਼ਮੂਲੀਅਤ ਕਰ ਲਈ।
ਵੀਰਵਾਰ ਨੂੰ ਪਾਰਟੀ ਹੈੱਡਕੁਆਟਰ ‘ਤੇ ਇੰਦਰ ਸਿੰਘ ਨਾਮਸੋਤ ਦੀ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਐਮਐਲਏ) ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ‘ਚ ਰਸਮੀ ਸ਼ਮੂਲੀਅਤ ਕਰਵਾਈ।
ਇੰਦਰ ਸਿੰਘ ਨਾਮਸੋਤ ਪਿਛਲੇ 2 ਦਹਾਕਿਆਂ ਤੋਂ ਅਕਾਲੀ ਦਲ ਬਾਦਲ ਦੇ ਸਰਗਰਮ ਆਗੂ ਵਜੋਂ ਕੰਮ ਕਰ ਚੁੱਕੇ ਹਨ ਅਤੇ ਉਹ ਅਕਾਲੀ ਦਲ ਬਾਦਲ ਦੀ ਕੇਂਦਰੀ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਬਾਜ਼ੀਗਰ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਅਤੇ ਫਤਹਿਗੜ ਸਾਹਿਬ ਤਹਿਸੀਲ ਦੀ ਨੰਬਰਦਾਰ ਯੂਨੀਅਨ ਦੇ ਵੀ ਪ੍ਰਧਾਨ ਹਨ। ਇਸ ਮੌਕੇ ਸਥਾਨਕ ਆਗੂਆਂ ‘ਚ ਐਡਵੋਕੇਟ ਨਰਿੰਦਰ ਸਿੰਘ ਟਿਵਾਣਾ ਹਾਜ਼ਰ ਸਨ।